ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ CM ਖੱਟੜ ਵਲੋਂ ਸ਼ਰਧਾਂਜਲੀ, ਕਿਹਾ- ਜਵਾਨਾਂ ਦਾ ਬਲੀਦਾਨ ਯਾਦ ਰਹੇਗਾ

02/14/2022 11:46:25 AM

ਚੰਡੀਗੜ੍ਹ (ਧਰਨੀ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ 2019 ’ਚ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਖੱਟੜ ਨੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਮਾਂ ਭਾਰਤੀ ਦੇ ਵੀਰ ਸਪੂਤਾਂ ਨੂੰ ਮੇਰਾ ਕੋਟਿ-ਕੋਟਿ ਨਮਨ ਅਤੇ ਸ਼ਰਧਾਂਜਲੀ। ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਵੀਰ ਜਵਾਨਾਂ ਦਾ ਬਲੀਦਾਨ ਭਾਰਤ ਦੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ।

ਇਹ ਵੀ ਪੜ੍ਹੋ: ਪੁਲਵਾਮਾ ਅੱਤਵਾਦੀ ਹਮਲੇ ਦੀ ਬਰਸੀ ’ਤੇ ਸ਼ਹੀਦਾਂ ਨੂੰ ਨਮਨ, ਲੋਕ ਬੋਲੇ- ਨਹੀਂ ਭੁਲਾਂਗੇ ਅੱਜ ਦਾ ਉਹ ਦਿਨ

ਦੱਸ ਦੇਈਏ ਕਿ 14 ਫਰਵਰੀ ਦਾ ਦਿਨ ਭਾਵੇਂ ਹੀ ਕਈ ਲੋਕਾਂ ਲਈ ਜਸ਼ਨ ਦਾ ਦਿਨ ਹੋਵੇ ਪਰ ਇਹ ਦਿਨ ਇਤਿਹਾਸ ’ਚ ਜੰਮੂ-ਕਸ਼ਮੀਰ ਦੀ ਸਭ ਤੋਂ ਦੁਖ਼ਦ ਘਟਨਾ ਦੀ ਯਾਦ ਦਿਵਾਉਂਦਾ ਹੈ। ਸਾਲ 2019 ’ਚ 14 ਫਰਵਰੀ ਨੂੰ ਅੱਤਵਾਦੀਆਂ ਨੇ ਇਸ ਦਿਨ ਦੇਸ਼ ਦੇ ਸੁਰੱਖਿਆ ਕਰਮੀਆਂ ’ਤੇ ਹਮਲਾ ਕੀਤਾ ਸੀ। ਪੁਲਵਾਮਾ ਜ਼ਿਲ੍ਹੇ ਦੇ ਇਕ ਅੱਤਵਾਦੀ ਨੇ ਵਿਸਫੋਟਕ ਨਾਲ ਲੱਦੇ ਵਾਹਨ ਨਾਲ ਜਵਾਨਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ’ਚ  ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ ਅਤੇ ਕਈ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ।
 

Tanu

This news is Content Editor Tanu