CM ਮਨੋਹਰ ਲਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਹੋਈ ਚਰਚਾ

Saturday, Oct 09, 2021 - 02:58 PM (IST)

ਹਰਿਆਣਾ/ਨਵੀਂ ਦਿੱਲੀ (ਕਮਲ ਕਾਂਸਲ)— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਿੱਲੀ ਦੌਰੇ ’ਤੇ ਹਨ। ਅੱਜ ਯਾਨੀ ਕਿ ਸ਼ਨੀਵਾਰ ਨੂੰ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਕਿਸਾਨ ਅੰਦੋਲਨ ਸਮੇਤ ਏਲਨਾਬਾਦ ਚੋਣਾਂ ਨੂੰ ਲੈ ਕੇ ਚਰਚਾ ਹੋਈ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਸਾਨ ਅੰਦੋਲਨ ਸਮੇਤ ਸਿੰਘੂ ਬਾਰਡਰ ਦਾ ਰਾਹ ਖੁੱਲ੍ਹਵਾਉਣ ਸਬੰਧੀ ਕੋਰਟ ਕਾਰਵਾਈ ਅਤੇ ਹਰਿਆਣਾ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬਾਰਡਰ ਦਾ ਰਾਹ ਖੁੱਲ੍ਹਵਾਉਣ ਨੂੰ ਲੈ ਕੇ ਚਰਚਾ ਹੋਈ, ਉਮੀਦ ਹੈ ਕਿ ਛੇਤੀ ਹੀ ਰਾਹ ਖੁੱਲ੍ਹੇਗਾ। 

ਦੱਸ ਦੇਈਏ ਕਿ ਮੁਲਾਕਾਤ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਸਿੰਘੂ ਬਾਰਡਰ ਦੇ ਆਲੇ-ਦੁਆਲੇ ਦੇ ਲੋਕਾਂ ਦਾ ਇਕ ਵਫ਼ਦ ਮਿਲਣ ਆਇਆ ਸੀ, ਉਨ੍ਹਾਂ ਦੀ ਮੰਗ ਸੀ ਕਿ ਸਿੰਘੂ ਬਾਰਡਰ ਦੇ ਰਾਹ ਨੂੰ ਖੋਲ੍ਹਿਆ ਜਾਵੇ। ਇਸ ਬਾਬਤ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨ ਦਾ ਜ਼ਿਕਰ ਕੀਤਾ ਸੀ। 

ਓਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ ’ਤੇ ਟਵੀਟ ਕਰ ਕੇ ਲਿਖਿਆ ਕਿ ਹਰਿਆਣਾ ਸਰਕਾਰ ਨੂੰ ਵੀ ਆਪਣੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ, ਜਿਵੇਂ ਦਿੱਲੀ ਸਰਕਾਰ ਕਰ ਰਹੀ ਹੈ। ਦਿੱਲੀ ਵਾਂਗ ਹਰਿਆਣਾ ਦੇ ਵੀ ਸਾਰੇ ਖੇਤਾਂ ’ਚ ਘੋਲ ਦਾ ਛਿੜਕਾਅ ਫਰੀ ਕੀਤਾ ਜਾਵੇ, ਜਿਸ ਤੋਂ ਬਾਅਦ ਪਰਾਲੀ ਸਾੜਨ ਦੀ ਲੋੜ ਨਹੀਂ ਪਵੇਗੀ। ਇਸ ਦੌਰਾਨ ਖੱਟੜ ਨੇ ਕੇਜਰੀਵਾਲ ਨੂੰ ਟਵੀਟ ਦਾ ਜਵਾਬ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਕੋਈ ਪਰਾਲੀ ਨਹੀਂ ਸਾੜੀ ਜਾ ਰਹੀ ਹੈ। ਅਸੀਂ ਉਸ ਦਾ ਪ੍ਰਬੰਧਨ ਕਰ ਰਹੇ ਹਾਂ। 


Tanu

Content Editor

Related News