ਪੀ.ਐੱਮ. ਮੋਦੀ ਨੇ ਮਰਹੂਮ ਮਨੋਹਰ ਪਾਰੀਕਰ ਨੂੰ ਦਿੱਤੀ ਅੰਤਿਮ ਵਿਦਾਈ

Monday, Mar 18, 2019 - 02:57 PM (IST)

ਪੀ.ਐੱਮ. ਮੋਦੀ ਨੇ ਮਰਹੂਮ ਮਨੋਹਰ ਪਾਰੀਕਰ ਨੂੰ ਦਿੱਤੀ ਅੰਤਿਮ ਵਿਦਾਈ

ਪਣਜੀ— ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੂੰ ਅੰਤਿਮ ਵਿਦਾਈ ਦੇਣ ਲਈ ਭਾਰਤੀ ਜਨਤਾ ਪਾਰਟੀ ਦੇ ਪਣਜੀ ਸਥਿਤ ਦਫ਼ਤਰ 'ਤੇ ਲੋਕਾਂ ਦੀ ਭੀੜ ਲੱਗੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਾਰੀਕਰ ਨੂੰ ਅੰਤਿਮ ਵਿਦਾਈ ਦੇਣ ਪੁੱਜੇ। ਪਿਛਲੇ ਇਕ ਸਾਲ ਤੋਂ ਕੈਂਸਰ ਨਾਲ ਲੜਨ ਤੋਂ ਬਾਅਦ ਐਤਵਾਰ ਨੂੰ ਪਾਰੀਕਰ ਨੇ ਪਣਜੀ ਸਥਿਤ ਆਪਣੇ ਘਰ ਆਖਰੀ ਸਾਹ ਲਿਆ। PunjabKesariਪੀ.ਐੱਮ. ਮੋਦੀ ਨੇ ਮਰਹੂਮ ਮੁੱਖ ਮੰਤਰੀ ਦੇ ਮ੍ਰਿਤਕ ਦੇਹ 'ਤੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨੂੰ ਮਿਲ ਕੇ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨਾਲ ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਰਹੀ। ਇਸ ਤੋਂ ਪਹਿਲਾਂ ਪੀ.ਐੱਮ. ਨੇ ਟਵੀਟ ਕਰ ਕੇ ਪਾਰੀਕਰ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਸੀ। ਸ਼੍ਰੀ ਮਨੋਹਰ ਪਾਰੀਕਰ ਇਕ ਬੇਮਿਸਾਲ ਨੇਤਾ ਸਨ। ਪੀ.ਐੱਮ. ਨੇ ਕਿਹਾ ਕਿ ਪਾਰੀਕਰ ਸੱਚੇ ਦੇਸ਼ ਭਗਤ ਅਤੇ ਸ਼ਾਨਦਾਰ ਪ੍ਰਸ਼ਾਸਕ ਸਨ, ਜਿਨ੍ਹਾਂ ਦੀ ਸਾਰੇ ਤਾਰੀਫ ਕਰਦੇ ਸਨ। ਦੇਸ਼ ਲਈ ਉਨ੍ਹਾਂ ਦੀ ਸੇਵਾ ਕਈ ਪੀੜ੍ਹੀਆਂ ਯਾਦ ਰੱਖਣਗੀਆਂ। ਉਨ੍ਹਾਂ ਦੇ ਦਿਹਾਂਤ ਨਾਲ ਬੇਹੱਦ ਸੋਗ 'ਚ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਡੂੰਘੀ ਹਮਦਰਦੀ ਹੈ।


author

DIsha

Content Editor

Related News