‘ਅਫ਼ਗਾਨਿਸਤਾਨ ’ਚ ਹਾਲਾਤ ਆਮ ਹੋਣ ’ਤੇ ਅੱਤਵਾਦੀ ਜੰਮੂ-ਕਸ਼ਮੀਰ ’ਚ ਦਾਖ਼ਲ ਹੋਣ ਦੀ ਕਰ ਸਕਦੇ ਕੋਸ਼ਿਸ਼’

10/09/2021 4:59:48 PM

ਨਵੀਂ ਦਿੱਲੀ (ਭਾਸ਼ਾ)— ਥਲ ਸੈਨਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਅਫ਼ਗਾਨਿਸਤਾਨ ਵਿਚ ਹਾਲਾਤ ਆਮ ਹੋ ਜਾਣ ’ਤੇ ਅਫ਼ਗਾਨ ਮੂਲ ਦੇ ਵਿਦੇਸ਼ੀ ਅੱਤਵਾਦੀਆਂ ਦੇ ਜੰਮੂ-ਕਸ਼ਮੀਰ ਵਿਚ ਘੁਸਪੈਠ ਕਰਨ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਹਥਿਆਰਬੰਦ ਫੋਰਸ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ, ਕਿਉਂਕਿ ਜੰਮੂ-ਕਸ਼ਮੀਰ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਉਨ੍ਹਾਂ ਕੋਲ ਇਕ ਬਹੁਤ ਮਜ਼ਬੂਤ ਘੁਸਪੈਠ ਰੋਕੂ ਕਵਚ ਅਤੇ ਤੰਤਰ ਹੈ। 
‘ਇੰਡੀਆ ਟੂਡੇ ਕਾਨਕਲੇਵ’ ਵਿਚ ਇਹ ਪੁੱਛੇ ਜਾਣ ’ਤੇ ਕਿ ਕਸ਼ਮੀਰ ਵਿਚ ਨਾਗਰਿਕਾਂ ਦੇ ਹਾਲ ਦੇ ਕਤਲਾਂ ਅਤੇ ਅਫ਼ਗਾਨਿਸਤਾਨ ਵਿਚ ਸੱਤਾ ’ਤੇ ਤਾਲਿਬਾਨ ਦੇ ਕਬਜ਼ਾ ਕਰਨ ’ਚ ਕੀ ਕੋਈ ਸਬੰਧ ਹੈ? ਜਰਨਲ ਨਰਵਾਣੇ ਨੇ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਵਿਚ ਕੋਈ ਸਬੰਧ ਸੀ। ਉਨ੍ਹਾਂ ਕਿਹਾ ਕਿ ਪਰ ਅਸੀਂ ਇਹ ਕਹਿ ਸਕਦੇ ਹਾਂ ਅਤੇ ਅਤੀਤ ਤੋਂ ਸੀਖ ਲੈ ਸਕਦੇ ਹਨ ਕਿ ਜਦੋਂ ਤਾਲਿਬਾਨ ਸੱਤਾ ’ਚ ਸੀ ਅਤੇ ਨਿਸ਼ਚਿਤ ਤੌਰ ’ਤੇ ਜੰਮੂ-ਕਸ਼ਮੀਰ ਵਿਚ ਅਫ਼ਗਾਨ ਮੂਲ ਦੇ ਵਿਦੇਸ਼ ਅੱਤਵਾਦੀ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਇਹ ਮੰਨਣ ਦੇ ਕਾਰਨ ਹਨ ਕਿ ਅਫ਼ਗਾਨਿਸਤਾਨ ’ਚ ਹਾਲਾਤ ਆਮ ਹੋ ਜਾਣ ’ਤੇ ਇਹ ਚੀਜ਼ ਇਕ ਵਾਰ ਫਿਰ ਤੋਂ ਹੋ ਸਕਦੀ ਹੈ, ਤਾਂ ਅਸੀਂ ਜੰਮੂ-ਕਸ਼ਮੀਰ ਵਿਚ ਅਫ਼ਗਾਨਿਸਤਾਨ ਤੋਂ ਇਨ੍ਹਾਂ ਲੜਾਕਿਆਂ ਦਾ ਆਉਣਾ ਵੇਖ ਸਕਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਹਥਿਆਰਬੰਦ ਫੋਰਸ ਇਸ ਤਰ੍ਹਾਂ ਦੀ ਕਿਸੇ ਵੀ ਕੋਸ਼ਿਸ਼ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਕਾਬੁਲ ’ਚ ਸੱਤਾ ’ਤੇ ਤਾਲਿਬਾਨ ਦੇ ਕਬਜ਼ਾ ਕਰ ਲੈਣ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਹੁੰਦੇ ਹੋਏ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਦੇ ਆਉਣ ਦੇ ਖ਼ਦਸ਼ੇ ਅਤੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਸੰਗਠਨਾਂ ਦੀ ਅੱਤਵਾਦੀ ਗਤੀਵਿਧੀਆਂ ਵਧਣ ਨੂੰ ਲੈ ਕੇ ਭਾਰਤੀ ਸੁਰੱਖਿਆ ’ਚ ਚਿੰਤਾ ਵਧਦੀ ਜਾ ਰਹੀ ਹੈ। ਜੰਮੂ-ਕਸ਼ਮੀਰ ਵਿਚ ਨਿਸ਼ਾਨਾ ਬਣਾ ਕੇ ਕੀਤੇ ਗਏ ਕਤਲਾਂ ’ਤੇ ਫ਼ੌਜ ਮੁਖੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ।


Tanu

Content Editor

Related News