ਉੱਤਰੀ ਸੈਨਾ ਦੇ ਕਮਾਂਡਰ ਨੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

Wednesday, May 14, 2025 - 04:52 PM (IST)

ਉੱਤਰੀ ਸੈਨਾ ਦੇ ਕਮਾਂਡਰ ਨੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

ਸ਼੍ਰੀਨਗਰ- ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਬੁੱਧਵਾਰ ਨੂੰ ਇੱਥੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਸੁਰੱਖਿਆ ਦ੍ਰਿਸ਼ ਤੋਂ ਜਾਣੂ ਕਰਵਾਇਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੀਟਿੰਗ ਰਾਜ ਭਵਨ ਵਿਖੇ ਹੋਈ। ਬੁਲਾਰੇ ਨੇ ਕਿਹਾ ਕਿ ਉੱਤਰੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ (ਜੀਓਸੀ-ਇਨ-ਸੀ) ਲੈਫਟੀਨੈਂਟ ਜਨਰਲ ਸ਼ਰਮਾ ਨੇ ਸਿਨਹਾ ਨੂੰ ਘਾਟੀ ਵਿਚ ਮੌਜੂਦਾ ਸੁਰੱਖਿਆ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਜਨਰਲ ਸ਼ਰਮਾ ਦੇ ਨਾਲ 15ਵੀਂ ਕੋਰ ਦੇ ਜੀਓਸੀ ਲੈਫਟੀਨੈਂਟ ਜਨਰਲ ਪ੍ਰਸ਼ਾਂਤ ਸ਼੍ਰੀਵਾਸਤਵ ਵੀ ਸਨ।


author

Tanu

Content Editor

Related News