ਮਨੋਜ ਸਿਨਹਾ ਨੇ ਮਾਤਾ ਵੈਸ਼ਨੋ ਦੇਵੀ ਮੰਦਰ ''ਚ ਟੇਕਿਆ ਮੱਥਾ

Saturday, Sep 28, 2024 - 04:09 PM (IST)

ਜੰਮੂ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਰਿਆਸੀ ਜ਼ਿਲ੍ਹੇ ਦੇ ਕਟੜਾ ਕਸਬੇ ਦੀ ਤ੍ਰਿਕੂਟਾ ਪਹਾੜੀਆਂ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਪੂਜਾ ਕੀਤੀ ਅਤੇ ਮੱਥਾ ਟੇਕਿਆ। ਸਿਨਹਾ ਨੇ ਮਾਤਾ ਵੈਸ਼ਨੋ ਦੇਵੀ ਦੀ ਪੂਜਾ ਕਰ ਕੇ ਪ੍ਰਦੇਸ਼ ਵਾਸੀਆਂ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਸਾਰਿਆਂ ਦੇ ਕਲਿਆਣ ਲਈ ਪ੍ਰਾਰਥਨਾ ਕੀਤੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਕੀਤਾ ਕਿ ਉਪ ਰਾਜਪਾਲ ਨੇ ਮਾਤਾ ਵੈਸ਼ਨੋ ਦੇਵੀ ਦੇ ਪਵਿੱਤਰ ਮੰਦਰ ਵਿਚ ਮੱਥਾ ਟੇਕਿਆ। ਸਾਰਿਆਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ। 

PunjabKesari

ਦੱਸ ਦੇਈਏ ਕਿ ਮਾਤਾ ਵੈਸ਼ਨੋ ਦੇਵੀ ਦਾ ਮੰਦਰ 5200 ਫੁੱਟ ਦੀ ਉੱਚਾਈ 'ਤੇ ਸਥਿਤ ਹੈ ਅਤੇ ਕਟੜਾ ਤੋਂ 12 ਕਿਲੋਮੀਟਰ ਦੀ ਪੈਦਲ ਯਾਤਰਾ ਮਗਰੋਂ ਪਹੁੰਚਿਆ ਜਾ ਸਕਦਾ ਹੈ। ਸ਼ਰਧਾਲੂ ਇੱਥੇ ਮਾਤਾ ਦੀਆਂ ਤਿੰਨ ਪਿੰਡੀਆਂ ਦੇ ਰੂਪ ਵਿਚ ਦਰਸ਼ਨ ਕਰਦੇ ਹਨ, ਜਿਨ੍ਹਾਂ ਨੂੰ ਮਾਤਾ ਮਹਾਕਾਲੀ, ਮਹਾਲਕਸ਼ਮੀ ਅਤੇ ਮਹਾਸਰਸਵਤੀ ਦੇ ਰੂਪ ਵਿਚ ਪੂਜਿਆ ਜਾਂਦਾ ਹੈ। ਮਾਤਾ ਵੈਸ਼ਨੋ ਦੇਵੀ ਨੂੰ ਦੇਵੀ ਦੁਰਗਾ ਦਾ ਅਵਤਾਰ ਮੰਨਿਆ ਜਾਂਦਾ ਹੈ ਅਤੇ ਇੱਥੇ ਹਰ ਸਾਲ ਲੱਖਾਂ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ। 


Tanu

Content Editor

Related News