ITBP ਦੇ ਸ਼ਹੀਦ ਜਵਾਨਾਂ ਨੂੰ ਉੱਪ ਰਾਜਪਾਲ ਸਿਨਹਾ ਨੇ ਸ਼ਰਧਾਂਜਲੀ ਮਗਰੋਂ ਦਿੱਤਾ ਮੋਢਾ, 7 ਜਵਾਨਾਂ ਨੇ ਗੁਆਈ ਜਾਨ

Wednesday, Aug 17, 2022 - 02:04 PM (IST)

ITBP ਦੇ ਸ਼ਹੀਦ ਜਵਾਨਾਂ ਨੂੰ ਉੱਪ ਰਾਜਪਾਲ ਸਿਨਹਾ ਨੇ ਸ਼ਰਧਾਂਜਲੀ ਮਗਰੋਂ ਦਿੱਤਾ ਮੋਢਾ, 7 ਜਵਾਨਾਂ ਨੇ ਗੁਆਈ ਜਾਨ

ਸ਼੍ਰੀਨਗਰ- ਜੰਮੂ-ਕਸ਼ਮੀਰ ਸਥਿਤ ਪਹਿਲਗਾਮ ਇਲਾਕੇ ’ਚ ਮੰਗਲਵਾਰ ਯਾਨੀ ਕਿ ਕੱਲ ਇਕ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ ਇੰਡੋ-ਤਿੱਬਤੀਅਨ ਸਰਹੱਦੀ ਪੁਲਸ (ITBP) ਦੇ 7 ਜਵਾਨ ਸ਼ਹੀਦ ਹੋ ਗਏ। ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਨ੍ਹਾਂ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਘਰਾਂ ਨੂੰ ਭੇਜੀਆਂ ਜਾਣਗੀਆਂ।

ਇਹ ਵੀ ਪੜ੍ਹੋ- ਜੰਮੂ ਕਸ਼ਮੀਰ 'ਚ ITBP ਜਵਾਨਾਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 7 ਸੁਰੱਖਿਆ ਕਰਮੀ ਸ਼ਹੀਦ

PunjabKesari

ਉੱਪ ਰਾਜਪਾਲ ਮਨੋਜ ਸਿਨਹਾ ਦੇ ਦਫ਼ਤਰ ਵਲੋਂ ਇਸ ਬਾਬਤ ਕੁਝ ਤਸਵੀਰਾਂ ਵੀ ਟਵਿੱਟਰ ’ਤੇ ਸਾਂਝੀਆਂ ਕੀਤੀਆਂ ਗਈਆਂ। ਜਿਸ ’ਚ ਉਹ ਜਵਾਨਾਂ ਦੀ ਅਰਥੀ ਨੂੰ ਮੋਢਾ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਟਵੀਟ ਕੀਤਾ ਗਿਆ, ‘‘ITBP ਦੇ ਬਹਾਦਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਨੇ ਕੱਲ੍ਹ ਚੰਦਨਵਾੜੀ ਨੇੜੇ ਇਕ ਬੱਸ ਹਾਦਸੇ ’ਚ ਆਪਣੀ ਜਾਨ ਗੁਆ ਦਿੱਤੀ ਸੀ। ਦੇਸ਼ ਉਨ੍ਹਾਂ ਦੀ ਬਹਾਦਰੀ, ਵੀਰਤਾ ਅਤੇ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ।’’

ਇਹ ਵੀ ਪੜ੍ਹੋ- ਭਾਰਤ ਨੂੰ ਨੰਬਰ-1 ਦੇਸ਼ ਬਣਾਉਣ ਲਈ CM ਕੇਜਰੀਵਾਲ ਨੇ ਦਿੱਤਾ 4 ਸੂਤਰੀ ਫਾਰਮੂਲਾ

PunjabKesari

ਦੱਸ ਦੇਈਏ ਕਿ ਮੰਗਲਵਾਰ ਸਵੇਰੇ ITBP ਦੀ ਇਕ ਬੱਸ ਡੂੰਘੀ ਖੱਡ ’ਚ ਡਿੱਗ ਗਈ। ਹਾਦਸੇ ’ਚ 7 ਜਵਾਨਾਂ ਦੀ ਮੌਤ ਹੋ ਗਈ। ਬੱਸ ’ਚ ITBP ਦੇ 37 ਜਵਾਨ ਅਤੇ ਜੰਮ-ਕਸ਼ਮੀਰ ਪੁਲਸ ਦੇ 2 ਜਵਾਨ ਸਵਾਰ ਸਨ। ਬੱਸ ਦੀ ਬਰੇਕ ਫੇਲ੍ਹ ਹੋਣ ਕਾਰਨ ਸੜਕ ਕੰਢੇ ਨਦੀ ’ਚ ਡਿੱਗ ਗਈ। ਸਾਰੇ ਜਵਾਨ ਅਮਰਨਾਥ ਯਾਤਰਾ ਤੋਂ ਡਿਊਟੀ ਕਰ ਕੇ ਪਰਤ ਰਹੇ ਸਨ। ਜਵਾਨ ਅਮਰਨਾਥ ਯਾਤਰਾ ਦੇ ਸਟਾਟਿੰਗ ਪੁਆਇੰਟ ਚੰਦਨਵਾੜੀ ਤੋਂ ਪਹਿਲਗਾਮ ਆ ਰਹੇ ਸਨ। ਇਸ ਦਰਮਿਆਨ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਬੱਸ ਖੱਡ ’ਚ ਜਾ ਡਿੱਗੀ।

ਇਹ ਵੀ ਪੜ੍ਹੋ- ਸਿਮਰਨਜੀਤ ਮਾਨ ਵਲੋਂ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ’ਤੇ ਹੰਸ ਰਾਜ ਬੋਲੇ- ਅਜਿਹੀ ਨਫ਼ਰਤ ਪੈਦਾ ਨਾ ਕਰੋ

PunjabKesari


author

Tanu

Content Editor

Related News