ਮਹਿੰਗਾਈ ਤੋਂ ਕਈ ਦੇਸ਼ ਪ੍ਰਭਾਵਿਤ, ਤੁਹਾਨੂੰ ਇਸ ਬਾਰੇ ਨਹੀਂ ਹੋਣਾ ਚਾਹੀਦਾ ਚਿੰਤਤ : ਰਾਜਨਾਥ

05/21/2022 10:11:28 AM

ਪੁਣੇ– ਅਮਰੀਕਾ ਵਰਗੇ ਅਮੀਰ ਦੇਸ਼ ਵੀ ਮਹਿੰਗਾਈ ਤੋਂ ਪ੍ਰਭਾਵਿਤ ਹਨ, ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਕਿਹਾ ਕਿ ਭਾਜਪਾ ਵਰਕਰਾਂ ਨੂੰ ਇਸ ਬਾਰੇ ਖੁਦ ਨੂੰ ਦੋਸ਼ੀ ਮਹਿਸੂਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੂੰ ਚਿੰਤਤ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇੱਥੇ ਇਕੱਠੇ ਹੋਏ ਪਾਰਟੀ ਵਰਕਰਾਂ ਨੂੰ ਇਹ ਗੱਲ ਕਹੀ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਨੇ ਕਿਹਾ ਕਿ ਮਹਿੰਗਾਈ ਵਧਣ ਦੀ ਬਹਿਸ ਚੱਲ ਰਹੀ ਹੈ। ਕੋਵਿਡ-19 ਮਹਾਮਾਰੀ ਦੌਰਾਨ ਪੂਰਾ ਦੇਸ਼ ਠੱਪ ਹੋ ਗਿਆ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਥਵਿਵਸਥਾ ਦੀ ਹਾਲਤ ਨੂੰ ਖਰਾਬ ਨਹੀਂ ਹੋਣ ਦਿੱਤਾ। ਸਾਨੂੰ ਇਸ ਦੀ ਕਦਰ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਰੂਸ-ਯੂ੍ਕ੍ਰੇਨ ਸੰਕਟ ਨੇ ਗਲੋਬਲ ਸਪਲਾਈ ਚੇਨ ਨੂੰ ਵਿਗਾੜ ਦਿੱਤਾ ਹੈ । ਦਰਾਮਦ ਤੇ ਬਰਾਮਦ ਨੂੰ ਪ੍ਰਭਾਵਿਤ ਕੀਤਾ ਹੈ। ਇਸ ਸਥਿਤੀ ਵਿਚ ਇਹ ਸਪੱਸ਼ਟ ਹੈ ਕਿ ਇਸ ਦਾ ਕਿਸੇ ਵੀ ਦੇਸ਼ ’ਤੇ ਅਸਰ ਪਵੇਗਾ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸਭ ਤੋਂ ਅਮੀਰ ਦੇਸ਼ ਅਮਰੀਕਾ ਵਿਚ ਪਿਛਲੇ 40 ਸਾਲਾਂ ਤੋਂ ਮਹਿੰਗਾਈ ਆਪਣੇ ਸਿਖਰ ’ਤੇ ਹੈ। ਸਾਨੂੰ ਦੋਸ਼ੀ ਮਹਿਸੂਸ ਨਹੀਂ ਕਰਨਾ ਚਾਹੀਦਾ।

ਧਿਆਨਯੋਗ ਹੈ ਕਿ ਭਾਰਤ ਵਿੱਚ ਪ੍ਰਚੂਨ ਮਹਿੰਗਾਈ ਅਪ੍ਰੈਲ ਵਿੱਚ 8 ਸਾਲ ਦੇ ਉੱਚੇ ਪੱਧਰ 7.8 ਤੱਕ ਪਹੁੰਚ ਗਈ ਸੀ ਜਦੋਂ ਕਿ ਥੋਕ ਮਹਿੰਗਾਈ ਦਰ 15.1 ਤੱਕ ਪਹੁੰਚ ਗਈ ਸੀ ਜੋ 9 ਸਾਲਾਂ ਵਿੱਚ ਸਭ ਤੋਂ ਵੱਧ ਹੈ।


ਪੜ੍ਹੇ-ਲਿਖੇ ਨੌਜਵਾਨ ਅੱਤਵਾਦ ਦੀਆਂ ਕਈ ਘਟਨਾਵਾਂ ਵਿਚ ਸ਼ਾਮਲ
ਰੱਖਿਆ ਮੰਤਰੀ ਰਾਜਨਾਥ ਨੇ ਕਿਹਾ ਕਿ ਭਾਰਤ ’ਚ ਅੱਤਵਾਦ ਦੀਆਂ ਅਜਿਹੀਆਂ ਕਈ ਘਟਨਾਵਾਂ ਹੋਈਆਂ ਹਨ, ਜਿਨ੍ਹਾਂ ’ਚ ਪੜ੍ਹੇ-ਲਿਖੇ ਨੌਜਵਾਨ ਸ਼ਾਮਲ ਹੋਏ ਹਨ। 2001 ’ਚ ਨਿਊਯਾਰਕ ਸਥਿਤ ਵਰਲਡ ਟਰੇਡ ਸੈਂਟਰ ’ਤੇ ਅੱਤਵਾਦੀ ਹਮਲਾ ਕਰਨ ਵਾਲਿਆਂ ਨੇ ਪਾਇਲਟ ਦੀ ਟ੍ਰੇਨਿੰਗ ਲਈ ਸੀ। ਭਾਰਤ ਵਿੱਚ ਇੱਕ ਨਹੀਂ ਸਗੋਂ ਕਈ ਘਟਨਾਵਾਂ ਅਜਿਹੀਆਂ ਹਨ ਜਿੱਥੇ ਪੜ੍ਹੇ-ਲਿਖੇ ਨੌਜਵਾਨ ਅੱਤਵਾਦੀ ਘਟਨਾਵਾਂ ਵਿੱਚ ਸ਼ਾਮਲ ਹੋਏ ਹਨ। ਰਾਜਨਾਥ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਭਵਿੱਖ ਉਸ ਦੇ ਨੌਜਵਾਨਾਂ ’ਤੇ ਨਿਰਭਰ ਕਰਦਾ ਹੈ ਕਿਉਂਕਿ ਉਹ ਉਸ ਦੀ ਸਭ ਤੋਂ ਵੱਡੀ ਤਾਕਤ ਹਨ।

Rakesh

This news is Content Editor Rakesh