ਭਾਰਤ ਦੀ ਚੋਣ ਪ੍ਰਣਾਲੀ ਦੀ ਕਈ ਦੇਸ਼ਾਂ ਨੇ ਕੀਤੀ ਸ਼ਲਾਘਾ, ਮੋਦੀ ਨੂੰ ਦਿੱਤੀਆਂ ਵਧਾਈਆਂ
Wednesday, Jun 05, 2024 - 04:04 AM (IST)
ਕੋਲੰਬੋ/ਕਾਠਮਾਂਡੂ - ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਆਮ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਜਗ ਦੇ ਬਹੁਮਤ ਹਾਸਲ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ। ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ‘ਐਕਸ’ ’ਤੇ ਲਿਖਿਆ, ‘‘ਮੈਂ ਭਾਜਪਾ ਦੀ ਅਗਵਾਈ ਵਾਲੇ ਰਾਜਗ ਨੂੰ ਉਸਦੀ ਜਿੱਤ ’ਤੇ ਦਿਲੋਂ ਵਧਾਈ ਦਿੰਦਾ ਹਾਂ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਤਰੱਕੀ ਅਤੇ ਖੁਸ਼ਹਾਲੀ ’ਚ ਭਾਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ।’’
Thank you @RW_UNP. I look forward to our continued cooperation on the India-Sri Lanka Economic Partnership. https://t.co/seOUZfLAd7
— Narendra Modi (@narendramodi) June 4, 2024
ਨੇਪਾਲ ਦੇ ਪ੍ਰਧਾਨ ਮੰਤਰੀ ‘ਪ੍ਰਚੰਡ’, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ, ਮਾਲਦੀਵ ਦੇ ਰਾਸ਼ਟਰਪਤੀ ਡਾ. ਮੁਹੰਮਦ ਮੁਈਜ਼ੂ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਵੀ ਰਾਜਗ ਦੀ ਚੋਣ ਸਫਲਤਾ ’ਤੇ ਆਪਣੇ ਭਾਰਤੀ ਹਮਅਹੁਦਾ ਨੂੰ ਵਧਾਈ ਦਿੱਤੀ।
Thank you for your wishes, my friend @PresRajapaksa. As the India-Sri Lanka partnership charts new frontiers, look forward to your continued support. https://t.co/UvGo5ps6vU
— Narendra Modi (@narendramodi) June 4, 2024
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e