ਰਾਜਸਥਾਨ: ਅਜਮੇਰ ''ਚ ਵੱਡਾ ਹਾਦਸਾ, ਝੂਲਾ ਟੁੱਟਣ ਕਾਰਨ ਬੱਚਿਆਂ ਸਮੇਤ ਕਈ ਜ਼ਖ਼ਮੀ

03/22/2023 12:59:04 AM

ਨੈਸ਼ਨਲ ਡੈਸਕ : ਅਜਮੇਰ ਦੇ ਕੁੰਦਨ ਨਗਰ 'ਚ ਚੱਲ ਰਹੇ ਦਰਬਾਰ ਡਿਜ਼ਨੀਲੈਂਡ 'ਚ ਟਾਵਰ ਸਵਿੰਗ ਡਿੱਗਣ ਨਾਲ ਬੱਚਿਆਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਸਵਿੰਗ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਇਹ ਝੂਲੇ ਅਜਮੇਰ ਬੱਸ ਸਟੈਂਡ ਇਲਾਕੇ ਵਿੱਚ ਸਥਿਤ ਕੁੰਦਨ ਨਗਰ ਨੇੜੇ ਪ੍ਰਦਰਸ਼ਨੀ ਵਿੱਚ ਲੱਗੇ ਹੋਏ ਸਨ। ਹਾਦਸੇ 'ਚ ਕਈ ਔਰਤਾਂ ਅਤੇ ਬੱਚੇ ਵੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਿਲ੍ਹਾ ਕੁਲੈਕਟਰ ਅੰਸ਼ਦੀਪ ਨੇ ਜਵਾਹਰ ਲਾਲ ਨਹਿਰੂ ਹਸਪਤਾਲ ਦੇ ਡਾਕਟਰਾਂ ਨੂੰ ਸੁਚੇਤ ਕਰਦਿਆਂ ਜ਼ਖ਼ਮੀਆਂ ਦੇ ਇਲਾਜ ਦੇ ਪ੍ਰਬੰਧ ਕੀਤੇ ਹਨ।

ਇਹ ਵੀ ਪੜ੍ਹੋ : ਬੰਗਾਲ ਦੀ CM ਮਮਤਾ ਬੈਨਰਜੀ ਦਾ ਵੱਡਾ ਐਲਾਨ, 29 ਮਾਰਚ ਨੂੰ ਕੇਂਦਰ ਖ਼ਿਲਾਫ਼ ਲਾਉਣਗੇ ਧਰਨੇ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਝੂਲੇ ਦਾ ਇਕ ਹਿੱਸਾ ਟੁੱਟ ਗਿਆ ਅਤੇ ਝੂਲੇ 'ਤੇ ਬੈਠੇ ਲੋਕ ਕਾਫੀ ਉਚਾਈ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾਵੇਗੀ। ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰਾਂਗੇ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਸਾਰੇ ਜ਼ਖਮੀ ਖਤਰੇ ਤੋਂ ਬਾਹਰ ਹਨ।


Mandeep Singh

Content Editor

Related News