ਦਿੱਲੀ ’ਚ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Thursday, Nov 20, 2025 - 10:08 PM (IST)
ਨਵੀਂ ਦਿੱਲੀ, (ਭਾਸ਼ਾ)- ਦਿੱਲੀ ’ਚ ਵੀਰਵਾਰ ਸਵੇਰੇ 3 ਨਿੱਜੀ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਈ-ਮੇਲਾਂ ਪ੍ਰਾਪਤ ਹੋਈਆਂ, ਜਿਸ ਤੋਂ ਬਾਅਦ ਕਈ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਨ੍ਹਾਂ ਸਕੂਲਾਂ ’ਚ ਚਾਣੱਕਿਆਪੁਰੀ ਸਥਿਤ ਬ੍ਰਿਟਿਸ਼ ਸਕੂਲ ਅਤੇ ਬਾਰਾਖੰਭਾ ਰੋਡ ਸਥਿਤ ਮਾਡਰਨ ਸਕੂਲ ਸ਼ਾਮਲ ਹਨ। ਅਧਿਕਾਰੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਂਟੀ ਬੰਬ ਸਕੁਐਡ, ਡੌਗ ਸਕੁਐਡ ਅਤੇ ਫਾਇਰ ਵਿਭਾਗ ਤੁਰੰਤ ਮੌਕੇ ’ਤੇ ਪੁੱਜੇ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
