ਜੰਮੂ-ਕਸ਼ਮੀਰ: ਸਬਜ਼ੀ ਮੰਡੀ ''ਚ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜ ਕੇ ਹੋਈਆਂ ਸੁਆਹ

Monday, Feb 05, 2024 - 10:33 AM (IST)

ਜੰਮੂ-ਕਸ਼ਮੀਰ: ਸਬਜ਼ੀ ਮੰਡੀ ''ਚ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜ ਕੇ ਹੋਈਆਂ ਸੁਆਹ

ਬਨਿਹਾਲ/ਜੰਮੂ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਬਨਿਹਾਲ ਖੇਤਰ 'ਚ ਸੋਮਵਾਰ ਨੂੰ ਇਕ ਸਬਜ਼ੀ ਅਤੇ ਫਲ ਮੰਡੀ ਵਿਚ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 

ਇਹ ਵੀ ਪੜ੍ਹੋ- ਹਿਮਾਚਲ ਤੇ ਕਸ਼ਮੀਰ ’ਚ ਬਰਫ਼ਬਾਰੀ ਕਾਰਨ ਡਿੱਗਿਆ ਪਾਰਾ, ਪੰਜਾਬ 'ਚ ਮੀਂਹ ਨੇ ਠਾਰੇ ਲੋਕ

ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਲੋਕ, ਪੁਲਸ ਕਾਮੇ, ਫਾਇਰ ਬ੍ਰਿਗੇਡ ਅਤੇ ਫੌਜ ਦੇ ਕਾਮੇ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਉਣ ਲਈ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਅੱਗ ਸਭ ਤੋਂ ਪਹਿਲਾਂ ਮੰਡੀ 'ਚ ਇਕ ਕੋਠੀ 'ਚ ਲੱਗੀ, ਜਿਸ ਨੇ ਜਲਦੀ ਹੀ ਸਾਰੀ ਮਾਰਕੀਟ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਅੱਗ ਦੇ ਫੈਲਣ ਕਾਰਨ ਇਸ ਨੂੰ ਬੁਝਾਉਣ ਦਾ ਕੰਮ ਬਹੁਤ ਮੁਸ਼ਕਲ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ 'ਚ ਅੱਗ 'ਤੇ ਕਾਬੂ ਪਾ ਲਿਆ ਗਿਆ ਪਰ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News