ਮਾਓਵਾਦੀ ਲਿੰਕ ਮਾਮਲਾ: ਰਿਹਾਅ ਨਹੀਂ ਹੋਣਗੇ ਜੀ.ਐੱਨ ਸਾਈਬਾਬਾ, SC ਨੇ ਹਾਈਕੋਰਟ ਦੇ ਹੁਕਮਾਂ ’ਤੇ ਲਗਾਈ ਰੋਕ

10/15/2022 2:07:48 PM

ਨੈਸ਼ਨਲ ਡੈਸਕ- ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਜੀਐਨ ਸਾਈਬਾਬਾ ਸਮੇਤ ਸਾਰੇ ਛੇ ਮੁਲਜ਼ਮ ਅਗਲੇ ਹੁਕਮਾਂ ਤੱਕ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ। ਅੱਜ ਇਕ ਵਿਸ਼ੇਸ਼ ਸੁਣਵਾਈ ’ਚ ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ। ਦੱਸ ਦੇਈਏ ਕਿ ਬਾਂਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਕੱਲ੍ਹ ਮਾਓਵਾਦੀਆਂ ਨਾਲ ਸਬੰਧਤ ਮਾਮਲੇ ’ਚ ਜੀ.ਐੱਨ ਸਾਈਬਾਬਾ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਅਬਦੁੱਲ ਕਲਾਮ ਜੀ ਦੇ ਜਨਮ ਦਿਨ 'ਤੇ ਵਿਸ਼ੇਸ਼ : ਆਓ ਜਾਣਦੇ ਹਾਂ ਮਿਜ਼ਾਈਲਮੈਨ ਦੇ 10 ਪ੍ਰੇਰਨਾਦਾਇਕ ਵਿਚਾਰ

ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਵੀ ਜਾਰੀ ਕੀਤੇ ਸਨ। ਮਹਾਰਾਸ਼ਟਰ ਸਰਕਾਰ ਨੇ ਇਸ ਫ਼ੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।ਸੁਪਰੀਮ ਕੋਰਟ ਨੇ ਸਾਈਬਾਬਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ’ਚ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੀ ਮੰਗ ਕੀਤੀ ਗਈ ਸੀ। 

ਇਹ ਵੀ ਪੜ੍ਹੋ- ਐਨਕਾਊਂਟਰ ’ਚ BJP ਨੇਤਾ ਦੀ ਪਤਨੀ ਦੀ ਮੌਤ ਮਗਰੋਂ ਮਾਈਨਿੰਗ ਮਾਫ਼ੀਆ ਜ਼ਫਰ ਗ੍ਰਿਫ਼ਤਾਰ

ਅਦਾਲਤ ਦਾ ਕਹਿਣਾ ਹੈ ਕਿ ਉਸ ਨੂੰ ਗੰਭੀਰ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੈ। ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਸਾਈਬਾਬਾ ਸਮੇਤ ਦੋਸ਼ੀਆਂ ਨੂੰ ਬਰੀ ਕਰਨ ਵਿਰੁੱਧ ਨੋਟਿਸ ਜਾਰੀ ਕੀਤਾ ਹੈ ਅਤੇ ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਨੂੰ ਹੋਵੇਗੀ।


Shivani Bassan

Content Editor

Related News