ਕਿਸਾਨ ਆਗੂ ਦਰਸ਼ਨ ਪਾਲ ਨੂੰ ਲੈ ਕੇ ਵੱਡੀ ਖ਼ਬਰ

01/10/2024 3:28:16 PM

ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ ਦਾ ਕਨਵੀਨਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਪ੍ਰਧਾਨ ਦਰਸ਼ਨ ਪਾਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨ ਆਗੂ ਦਰਸ਼ਨ ਪਾਲ ਪਾਬੰਦੀਸ਼ੁਦਾ ਨਕਸਲੀ ਸੰਗਠਨ ਸੀ. ਪੀ. ਆਈ (ਮਾਓਵਾਦੀ) ਦਾ ਮੈਂਬਰ ਰਹੇ ਹਨ। ਦਰਸ਼ਨ ਪਾਲ, ਜਿਸਦਾ ਕੋਡ ਨਾਮ ਜੋਸੇਫ ਸੀ, ਨੂੰ ਹਾਲ ਹੀ ਵਿਚ ਮਾਓਵਾਦੀ ਸੰਗਠਨ 'ਚੋਂ ਕੱਢ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦਰਸ਼ਨ ਪਾਲ, ਪੀਪਲਜ਼ ਡੈਮੋਕਰੇਟਿਕ ਫਰੰਟ ਆਫ ਇੰਡੀਆ (PDFI) ਦੇ ਸੰਸਥਾਪਕਾਂ ਵਿਚੋਂ ਇਕ ਸੀ। PDFI ਦੇਸ਼ ਵਿੱਚ ਖੱਬੇ-ਪੱਖੀ ਅੱਤਵਾਦ, ਮਾਓਵਾਦੀ ਲਹਿਰ ਦਾ ਹਿੱਸਾ ਹੈ।

ਇਹ ਵੀ ਪੜ੍ਹੋ-  ਰਾਮ ਮੰਦਰ ਲਈ ਸ਼ੈੱਫ ਵਿਸ਼ਨੂੰ ਬਣਾਉਣਗੇ 7000 ਕਿਲੋ 'ਹਲਵਾ', ਕਰੇਨ ਨਾਲ ਚੁੱਕੀ ਜਾਵੇਗੀ ਕੜਾਹੀ

ਦੱਸ ਦੇਈਏ ਕਿ ਦਰਸ਼ਨ ਪਾਲ ਨੇ ਭਾਰਤ ਸਰਕਾਰ ਖਿਲਾਫ ਸਾਲ ਭਰ ਚੱਲੇ ਕਿਸਾਨ ਵਿਰੋਧ ਪ੍ਰਦਰਸ਼ਨਾਂ ਨੂੰ ਸ਼ੁਰੂ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਮਾਓਵਾਦੀਆਂ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ ਹੈ। ਸੀ.ਪੀ.ਆਈ. (ਮਾਓਵਾਦੀ) ਦੀ ਕੇਂਦਰੀ ਕਮੇਟੀ ਜਿਸ 'ਤੇ ਸਰਕਾਰ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਪਾਬੰਦੀ ਲਗਾਈ ਗਈ ਸੀ, ਨੇ ਹਾਲ ਹੀ ਵਿਚ ਜਾਰੀ ਪ੍ਰੈਸ ਬਿਆਨ 'ਚ ਕਾਮਰੇਡ ਜੋਸਫ਼ (ਦਰਸ਼ਨ ਪਾਲ) ਅਤੇ ਸੰਜੀਤ (ਅਰਜੁਨ ਪ੍ਰਸਾਦ ਸਿੰਘ) ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਕੇ ਅਤੇ ਉਨ੍ਹਾਂ ਦੀਆਂ 'ਪਾਰਟੀ ਵਿਰੋਧੀ, ਧੜੇਬੰਦੀ ਦੀਆਂ ਗਤੀਵਿਧੀਆਂ' ਕਾਰਨ ਉਨ੍ਹਾਂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਹਟਾ ਦਿੱਤਾ ਗਿਆ ਹੈ।ਬਿਆਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਦੋਵੇਂ 1980 ਦੇ ਦਹਾਕੇ ਵਿਚ ਸਾਬਕਾ ਸੀ. ਪੀ. ਆਈ 'ਚ ਕ੍ਰਮਵਾਰ ਪੰਜਾਬ ਸਟੇਟ ਕਮੇਟੀ ਮੈਂਬਰ ਅਤੇ ਬਿਹਾਰ ਸਟੇਟ ਕਮੇਟੀ ਮੈਂਬਰ ਵਜੋਂ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ- ਭਗਵਾਨ ਸ਼੍ਰੀਰਾਮ ਪ੍ਰਤੀ ਸ਼ਰਧਾ, 3 ਦਹਾਕਿਆਂ ਬਾਅਦ 'ਮੌਨ ਵਰਤ' ਤੋੜੇਗੀ 85 ਸਾਲਾ ਬਜ਼ੁਰਗ

ਜ਼ਿਕਰਯੋਗ ਹੈ ਕਿ ਦਰਸ਼ਨ ਪਾਲ ਅਜਿਹੇ ਕਿਸਾਨ ਆਗੂ ਹਨ, ਜਿਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਸਾਲ ਭਰ ਚੱਲੇ ਅੰਦੋਲਨ ਅਤੇ ਹੁਣ ਰੱਦ ਕੀਤੇ 3 ਖੇਤੀ ਕਾਨੂੰਨਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਕੀਤੀ ਸੀ।ਕੁੱਲ ਮਿਲਾ ਕੇ ਉਨ੍ਹਾਂ ਨੇ ਕਿਸਾਨ ਅੰਦੋਲਨ ਵਿਚ ਵੱਡੀ ਭੂਮਿਕਾ ਨਿਭਾਈ ਸੀ। ਪੰਜਾਬ, ਹਰਿਆਣਾ ਤੋਂ 26 ਨਵੰਬਰ 2020 ਨੂੰ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਸੀ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਅੱਗੇ ਆਖ਼ਕਾਰ ਸਰਕਾਰ ਨੂੰ ਝੁਕਣਾ ਪਿਆ ਸੀ ਅਤੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ, ਜੋ ਕਿ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰਦਾ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਤੋਂ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Tanu

This news is Content Editor Tanu