ਮਹਾਰਾਸ਼ਟਰ : ਹੋਰ ਤੇਜ਼ ਹੋਈ ਮਰਾਠਾ ਅੰਦੋਲਨ ਦੀ ਅੱਗ, ਅੰਦੋਲਨਕਾਰੀਆਂ ਨੇ ਫੂਕ ਦਿੱਤੇ ਵਿਧਾਇਕਾਂ ਦੇ ਘਰ
Monday, Oct 30, 2023 - 09:36 PM (IST)
ਨੈਸ਼ਨਲ ਡੈਸਕ : ਮਰਾਠਾ ਅੰਦੋਲਨ ਦੀ ਅੱਗ ਹੁਣ ਮਹਾਰਾਸ਼ਟਰ 'ਚ ਤੇਜ਼ੀ ਨਾਲ ਫੈਲ ਰਹੀ ਹੈ। ਗੁੱਸੇ 'ਚ ਆਏ ਮਰਾਠਾ ਪ੍ਰਦਰਸ਼ਨਕਾਰੀ ਹੁਣ ਵਿਧਾਇਕਾਂ ਦੀਆਂ ਰਿਹਾਇਸ਼ਾਂ, ਦਫ਼ਤਰਾਂ ਅਤੇ ਕਾਰੋਬਾਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਮਹਾਰਾਸ਼ਟਰ 'ਚ ਮਰਾਠਾ ਰਾਖਵੇਂਕਰਨ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਸੋਮਵਾਰ ਨੂੰ ਬੀਡ ਜ਼ਿਲ੍ਹੇ 'ਚ 2 ਵਿਧਾਇਕਾਂ ਦੇ ਘਰਾਂ ਨੂੰ ਅੱਗ ਲਾ ਦਿੱਤੀ, ਜਦਕਿ ਸ਼ਰਦ ਪਵਾਰ ਧੜੇ ਦੇ ਐੱਨਸੀਪੀ ਦੇ ਦਫ਼ਤਰ ਨੂੰ ਵੀ ਸਾੜ ਦਿੱਤਾ ਗਿਆ। ਗੁੱਸੇ 'ਚ ਆਏ ਪ੍ਰਦਰਸ਼ਨਕਾਰੀਆਂ ਨੇ ਸ਼ਰਦ ਪਵਾਰ ਧੜੇ ਦੇ ਦਫ਼ਤਰ ਨੂੰ ਵੀ ਨਿਸ਼ਾਨਾ ਬਣਾਇਆ ਹੈ। ਇਸ ਤੋਂ ਇਲਾਵਾ ਇਕ ਵਿਧਾਇਕ ਦੇ ਹੋਟਲ ਨੂੰ ਵੀ ਅੱਗ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਚਾਵਾਂ ਨਾਲ ਵਿਦੇਸ਼ ਭੇਜਿਆ ਪੁੱਤ ਛੱਡ ਗਿਆ ਸਦਾ ਲਈ ਦੁਨੀਆ
ਪ੍ਰਦਰਸ਼ਨਕਾਰੀਆਂ ਨੇ ਬੀਡ ਦੇ ਮਾਜਲਗਾਓਂ 'ਚ ਵਿਧਾਇਕ ਪ੍ਰਕਾਸ਼ ਸੋਲੰਕੇ ਦੇ ਘਰ ਅਤੇ ਦਫ਼ਤਰ 'ਤੇ ਪਥਰਾਅ ਕੀਤਾ। ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇੱਥੇ ਦਰਜਨਾਂ ਮੋਟਰਸਾਈਕਲਾਂ ਅਤੇ ਕਾਰਾਂ ਨੂੰ ਵੀ ਸਾੜ ਦਿੱਤਾ। ਇਸ ਦੇ ਨਾਲ ਹੀ ਬੀੜ 'ਚ ਦੇਰ ਸ਼ਾਮ ਇਕ ਹੋਰ ਐੱਨਸੀਪੀ ਵਿਧਾਇਕ ਸੰਦੀਪ ਕਸ਼ੀਰਸਾਗਰ ਦਾ ਘਰ ਵੀ ਸਾੜ ਦਿੱਤਾ ਗਿਆ। ਪ੍ਰਸ਼ਾਸਨ ਨੇ ਜ਼ਿਲ੍ਹੇ 'ਚ ਧਾਰਾ 144 ਲਗਾ ਦਿੱਤੀ ਹੈ। ਇਸ ਸਾਲ ਅਗਸਤ ਤੋਂ ਮਰਾਠਾ ਰਾਖਵਾਂਕਰਨ ਅੰਦੋਲਨ ਚੱਲ ਰਿਹਾ ਹੈ। ਰਾਖਵੇਂਕਰਨ ਦੀ ਮੰਗ ਨੂੰ ਲੈ ਕੇ 11 ਦਿਨਾਂ 'ਚ 13 ਲੋਕ ਖੁਦਕੁਸ਼ੀ ਕਰ ਚੁੱਕੇ ਹਨ। ਬੱਸਾਂ ਦੇ ਨੁਕਸਾਨ ਦੇ ਮੱਦੇਨਜ਼ਰ 30 ਡਿਪੂਆਂ ਤੋਂ ਕੰਮਕਾਜ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਬਹਿਰੀਨ 'ਚ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
ਐੱਨਸੀਪੀ ਵਿਧਾਇਕ ਪ੍ਰਕਾਸ਼ ਸੋਲੰਕੇ ਨੇ ਘਟਨਾ ਬਾਰੇ ਕਿਹਾ- ਜਦੋਂ ਹਮਲਾ ਹੋਇਆ ਤਾਂ ਮੈਂ ਆਪਣੇ ਘਰ ਦੇ ਅੰਦਰ ਸੀ। ਹਾਲਾਂਕਿ, ਮੇਰੇ ਪਰਿਵਾਰਕ ਮੈਂਬਰਾਂ ਜਾਂ ਕਰਮਚਾਰੀਆਂ 'ਚੋਂ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਅਸੀਂ ਸਾਰੇ ਸੁਰੱਖਿਅਤ ਹਾਂ ਪਰ ਅੱਗ ਕਾਰਨ ਜਾਇਦਾਦ ਦਾ ਭਾਰੀ ਨੁਕਸਾਨ ਹੋ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਸ ਦੌਰਾਨ ਮਰਾਠਾ ਰਾਖਵਾਂਕਰਨ ਅੰਦੋਲਨ ਦਰਮਿਆਨ ਸ਼ਿਵ ਸੈਨਾ ਦੇ 2 ਸੰਸਦ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਐਤਵਾਰ 29 ਅਕਤੂਬਰ ਨੂੰ ਹਿੰਗੋਲੀ ਦੇ ਸੰਸਦ ਮੈਂਬਰ ਹੇਮੰਤ ਪਾਟਿਲ ਨੇ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਅਸਤੀਫਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਹੁਣ ਉਨ੍ਹਾਂ ਆਪਣਾ ਅਸਤੀਫਾ ਲੋਕ ਸਭਾ ਸਕੱਤਰੇਤ ਨੂੰ ਵੀ ਭੇਜ ਦਿੱਤਾ ਹੈ। ਨਾਸਿਕ ਦੇ ਸੰਸਦ ਮੈਂਬਰ ਹੇਮੰਤ ਗੋਡਸੇ ਨੇ ਵੀ ਆਪਣਾ ਅਸਤੀਫਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਭੇਜ ਦਿੱਤਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8