ਮਰਾਠਾ ਰਾਖਵੇਂਕਰਨ ਲਈ ਜਰਾਂਗੇ ਨੇ ਤੇਜ਼ ਕੀਤਾ ਅੰਦੋਲਨ , ਹੜਤਾਲ ਦੇ 8ਵੇਂ ਦਿਨ ਪਾਣੀ, ਇਲਾਜ ਲੈਣ ਤੋਂ ਇਨਕਾਰ

Saturday, Sep 05, 2026 - 07:00 PM (IST)

ਮਰਾਠਾ ਰਾਖਵੇਂਕਰਨ ਲਈ ਜਰਾਂਗੇ ਨੇ ਤੇਜ਼ ਕੀਤਾ ਅੰਦੋਲਨ , ਹੜਤਾਲ ਦੇ 8ਵੇਂ ਦਿਨ ਪਾਣੀ, ਇਲਾਜ ਲੈਣ ਤੋਂ ਇਨਕਾਰ

ਨੈਸ਼ਨਲ ਡੈਸਕ - ਮਰਾਠਾ ਰਾਖਵੇਂਕਰਨ ਲਈ ਮਨੋਜ ਜਰਾਂਗੇ ਦਾ ਅੰਦੋਲਨ ਸ਼ਨੀਵਾਰ ਨੂੰ 8ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ’ਚ ਅਸਫਲ ਰਹੀ ਹੈ ਅਤੇ ਇਸ ਦੇ ਵਿਰੋਧ ’ਚ ਉਨ੍ਹਾਂ ਨੇ ਪਾਣੀ ਜਾਂ ਡਾਕਟਰੀ ਇਲਾਜ ਲੈਣ ਤੋਂ ਇਨਕਾਰ ਕਰਦੇ ਹੋਏ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ। ਇਸ ਤੋਂ ਪਹਿਲਾਂ ਹਫ਼ਤੇ ਦੀ ਸ਼ੁਰੂਆਤ ’ਚ, ਜਰਾਂਗੇ ਸੂਬਾ ਸਰਕਾਰ ਦੇ ਇਕ ਵਫਦ ਦੀ ਅਪੀਲ ਤੋਂ ਬਾਅਦ ਪਾਣੀ ਪੀਣ ਅਤੇ ਨਸਾਂ ਰਾਹੀਂ ਤਰਲ ਲੈਣ ਲਈ ਸਹਿਮਤ ਹੋ ਗਏ ਸਨ ਪਰ ਹੁਣ ਉਨ੍ਹਾਂ ਨੇ ਆਪਣੀ ਸਹਿਮਤੀ ਵਾਪਸ ਲੈ ਲਈ ਹੈ।

ਇਹ ਵੀ ਪੜ੍ਹੋ : 600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
ਇਹ ਵੀ ਪੜ੍ਹੋ
: SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

ਉਨ੍ਹਾਂ ਨੇ ਇੱਥੇ ਅੰਤਰਵਾਲੀ ਸਰਾਟੀ ’ਚ ਵਿਰੋਧ ਵਾਲੀ ਥਾਂ ’ਤੇ ਡਾਕਟਰਾਂ ਤੋਂ ਮੈਡੀਕਲ ਜਾਂਚ ਕਰਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਅਸਲ ’ਚ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਹ ਕੋਈ ਇਲਾਜ ਨਹੀਂ ਕਰਾਉਣਗੇ। ਮਨੋਜ ਜਰਾਂਗੇ ਨੇ ਇੱਥੇ ਮੀਡੀਆ ਨੂੰ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਸਾਰੀਆਂ ਮੰਗਾਂ ਨੂੰ ਜ਼ਮੀਨੀ ਪੱਧਰ ’ਚ ਲਾਗੂ ਨਹੀਂ ਕਰਦੀ, ਉਦੋਂ ਤੱਕ ਮੈਂ ਕੁਝ ਵੀ ਨਹੀਂ ਲਵਾਂਗਾ ਅਤੇ ਨਾ ਹੀ ਕੋਈ ਇਲਾਜ ਕਰਾਵਾਂਗਾ। ਉਨ੍ਹਾਂ ਦੋਸ਼ ਲਾਇਆ ਕਿ ਮਹਾਯੁਤੀ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਲੱਗਭਗ 58 ਲੱਖ ਮਰਾਠਿਆਂ ਨਾਲ ਜੁੜੇ ਰਿਕਾਰਡਾਂ ’ਤੇ ਕੰਮ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਭਾਈਚਾਰੇ ਨੂੰ ਨੌਕਰੀਆਂ ਅਤੇ ਵਿਦਿਅਕ ਅਦਾਰਿਆਂ ’ਚ ਰਾਖਵੇਂਕਰਨ ਦਾ ਲਾਭ ਮਿਲ ਸਕੇ ਪਰ ਇਸ ਦਿਸ਼ਾ ’ਚ ਹੁਣ ਤੱਕ ਕੋਈ ਕਦਮ ਨਹੀਂ ਉਠਾਇਆ ਗਿਆ ਹੈ।

ਇਹ ਵੀ ਪੜ੍ਹੋ : ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ
ਇਹ ਵੀ ਪੜ੍ਹੋ : Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
ਇਹ ਵੀ ਪੜ੍ਹੋ :  ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News