ਉਤਰਾਖੰਡ ’ਚ ਹੁਣ ਦੁਪਹਿਰ 2 ਵਜੇ ਤੱਕ ਹੀ ਖੁੱਲ੍ਹਣਗੇ ਬਾਜ਼ਾਰ

Wednesday, Apr 21, 2021 - 01:30 AM (IST)

ਦੇਹਰਾਦੂਨ - ਉਤਰਾਖੰਡ ’ਚ ਤਬਾਹੀ ਦਾ ਕਾਰਨ ਬਣੀ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਸਰਕਾਰ ਨੇ ਮੰਗਲਵਾਰ ਰਾਤ ਸਖਤ ਫੈਸਲੇ ਲਏ ਹਨ। ਇਸ ਦੇ ਤਹਿਤ ਸੂਬੇ ਦੇ ਸ਼ਹਿਰੀ ਖੇਤਰਾਂ ’ਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਜ਼ਾਰ ਹੁਣ ਦੁਪਹਿਰ 2 ਵਜੇ ਤਕ ਹੀ ਖੁੱਲ੍ਹਣਗੇ। ਨਾਈਟ ਕਫਰਿਊ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਹੁਣ ਪੂਰੇ ਸੂਬੇ ’ਚ ਸ਼ਾਮ 7 ਵਜੇ ਨਾਈਟ ਕਰਫਿਊ ਲਾਗੂ ਹੋ ਕੇ ਸਵੇਰੇ 5 ਵਜੇ ਤਕ ਰਹੇਗਾ। ਸੂਬੇ ਵਿਚ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਬਾਹਰੋਂ ਉਤਰਾਖੰਡ ’ਚ ਆਉਣ ਵਾਲੇ ਲੋਕਾਂ ਨੂੰ ਸਮਾਰਟ ਸਿਟੀ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਾਉਣੀ ਪਵੇਗੀ। 72 ਘੰਟੇ ਪਹਿਲਾਂ ਤਕ ਦੀ ਕੋਰੋਨਾ ਨੈਗੇਟਿਵ ਰਿਪੋਰਟ ਲੈ ਕੇ ਸੂਬੇ ’ਚ ਐਂਟਰੀ ਕੀਤੀ ਜਾ ਸਕੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News