ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ ਲਾਜ਼ਮੀ ਕਰਨਾ ਪਵੇਗਾ ਇਹ ਕੰਮ

Saturday, Jun 07, 2025 - 06:14 PM (IST)

ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ ਲਾਜ਼ਮੀ ਕਰਨਾ ਪਵੇਗਾ ਇਹ ਕੰਮ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਵਿੱਚ ਹੁਣ ਜਾਅਲੀ ਵਿਆਹ ਰਜਿਸਟਰ ਕਰਨਾ ਮੁਸਕਿਨ ਨਹੀਂ ਸਗੋਂ ਨਾ ਮੁਸਕਿਲ ਹੋ ਜਾਵੇਗਾ। ਯੋਗੀ ਸਰਕਾਰ ਨੇ ਵਿਆਹ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਵੱਡੇ ਬਦਲਾਅ ਕੀਤੇ ਹਨ, ਜਿਸ ਕਾਰਨ ਅਧੂਰੇ ਸਬੂਤਾਂ ਦੇ ਆਧਾਰ 'ਤੇ ਕੋਈ ਵੀ ਵਿਆਹ ਰਜਿਸਟਰਡ ਨਹੀਂ ਕੀਤਾ ਜਾਵੇਗਾ। ਹੁਣ ਜੋੜਿਆਂ ਨੂੰ ਵਿਆਹ ਦੇ ਠੋਸ ਸਬੂਤ ਪੇਸ਼ ਕਰਨੇ ਪੈਣਗੇ, ਤਾਂ ਹੀ ਉਨ੍ਹਾਂ ਨੂੰ ਵਿਆਹ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਮਿਲੇਗਾ। ਇਸ ਕਦਮ ਦਾ ਉਦੇਸ਼ ਜਾਅਲੀ ਵਿਆਹਾਂ ਅਤੇ ਉਨ੍ਹਾਂ ਨਾਲ ਸਬੰਧਤ ਧੋਖਾਧੜੀ 'ਤੇ ਰੋਕ ਲਗਾਉਣਾ ਹੈ। 

ਇਹ ਵੀ ਪੜ੍ਹੋ : ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ

ਨਵੇਂ ਰਜਿਸਟ੍ਰੇਸ਼ਨ ਨਿਯਮਾਂ ਦੇ ਅਨੁਸਾਰ ਹੁਣ ਵਿਆਹ ਕਰਵਾਉਣ ਵਾਲੇ ਪੰਡਿਤ, ਮੌਲਵੀ ਜਾਂ ਪਾਦਰੀ ਦੀ ਵੀ ਗਵਾਹੀ ਲਾਜ਼ਮੀ ਹੋਵੇਗੀ। ਇਸਦਾ ਮਤਲਬ ਹੈ ਕਿ ਵਿਆਹ ਕਰਵਾਉਣ ਵਾਲੇ ਵਿਅਕਤੀ ਨੂੰ ਰਜਿਸਟ੍ਰੇਸ਼ਨ ਸਮੇਂ ਆਪਣੀ ਪਛਾਣ ਅਤੇ ਗਵਾਹੀ ਦੇਣੀ ਪਵੇਗੀ। ਇਸ ਤੋਂ ਇਲਾਵਾ ਰਜਿਸਟ੍ਰੇਸ਼ਨ ਦੀ ਜਗ੍ਹਾ ਵੀ ਬਦਲ ਦਿੱਤੀ ਗਈ ਹੈ। ਹੁਣ ਵਿਆਹ ਦੀ ਰਜਿਸਟ੍ਰੇਸ਼ਨ ਵਿਆਹ ਦੀ ਜਗ੍ਹਾ ਦੇ ਆਧਾਰ 'ਤੇ ਨਹੀਂ ਕੀਤੀ ਜਾਵੇਗੀ, ਸਗੋਂ ਤਹਿਸੀਲ ਦੇ ਸਬ-ਰਜਿਸਟਰਾਰ ਦਫ਼ਤਰ ਵਿੱਚ ਕੀਤੀ ਜਾਵੇਗੀ, ਜਿੱਥੇ ਲਾੜਾ-ਲਾੜੀ ਜਾਂ ਉਨ੍ਹਾਂ ਦੇ ਮਾਪੇ ਰਹਿੰਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : Virat Kohli ਖ਼ਿਲਾਫ਼ ਸ਼ਿਕਾਇਤ ਦਰਜ, ਜਾਣੋ ਅੱਗੇ ਕੀ ਹੋਵੇਗਾ, ਕੀ ਜਾਣਾ ਪਵੇਗਾ ਜੇਲ੍ਹ!

ਸਭ ਤੋਂ ਮਹੱਤਵਪੂਰਨ ਤਬਦੀਲੀਆਂ ਵਿੱਚੋਂ ਇੱਕ ਇਹ ਹੈ ਕਿ ਰਜਿਸਟ੍ਰੇਸ਼ਨ ਦੌਰਾਨ ਪਰਿਵਾਰ ਦੇ ਘੱਟੋ-ਘੱਟ ਇੱਕ ਮੈਂਬਰ ਨੂੰ ਮੌਜੂਦ ਰਹਿਣਾ ਹੋਵੇਗਾ ਅਤੇ ਆਪਣੀ ਮੌਜੂਦਗੀ ਨੂੰ ਦਰਸਾਉਣਾ ਹੋਵੇਗਾ। ਇਹ ਨਿਯਮ ਜਾਅਲੀ ਰਜਿਸਟ੍ਰੇਸ਼ਨਾਂ ਨੂੰ ਰੋਕਣ ਵਿੱਚ ਮਦਦ ਕਰੇਗਾ, ਕਿਉਂਕਿ ਪਰਿਵਾਰ ਦੀ ਸਹਿਮਤੀ ਅਤੇ ਜਾਣਕਾਰੀ ਤੋਂ ਬਿਨਾਂ ਰਜਿਸਟ੍ਰੇਸ਼ਨ ਸੰਭਵ ਨਹੀਂ ਹੋਵੇਗੀ। ਨਵੇਂ ਨਿਯਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸੇ ਕਾਰਨ ਕਰਕੇ ਜੋੜੇ ਦਾ ਕੋਈ ਪਰਿਵਾਰਕ ਮੈਂਬਰ ਰਜਿਸਟ੍ਰੇਸ਼ਨ ਦੌਰਾਨ ਮੌਜੂਦ ਨਹੀਂ ਹੁੰਦਾ ਹੈ, ਤਾਂ ਅਜਿਹੀ ਸਥਿਤੀ ਵਿੱਚ ਵਿਆਹ ਕਰਵਾਉਣ ਵਾਲੇ ਪੰਡਿਤ ਜਾਂ ਮੌਲਵੀ ਨੂੰ ਗਵਾਹੀ ਲਈ ਮੌਜੂਦ ਰਹਿਣਾ ਪਵੇਗਾ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਦੋਸਤੀ, ਫਿਰ ਪਿਆਰ, ਅਖ਼ੀਰ ਲਿਵ-ਇਨ ਪਾਰਟਨਰ ਨੂੰ ਉਤਾਰਿਆ ਮੌਤ ਦੇ ਘਾਟ

ਇਹ ਯਕੀਨੀ ਬਣਾਏਗਾ ਕਿ ਵਿਆਹ ਇੱਕ ਜਾਇਜ਼ ਤਰੀਕੇ ਨਾਲ ਹੋਇਆ ਹੈ ਅਤੇ ਇੱਕ ਅਧਿਕਾਰਤ ਵਿਅਕਤੀ ਇਸਨੂੰ ਪ੍ਰਮਾਣਿਤ ਕਰਨ ਲਈ ਮੌਜੂਦ ਹੈ। ਧੋਖਾਧੜੀ ਨੂੰ ਰੋਕਣ ਲਈ ਇੱਕ ਹੋਰ ਮਹੱਤਵਪੂਰਨ ਬਦਲਾਅ ਕੀਤਾ ਗਿਆ ਹੈ। ਹੁਣ ਰਜਿਸਟ੍ਰੇਸ਼ਨ ਦੌਰਾਨ ਵਿਆਹ ਦਾ ਵੀਡੀਓ ਵੀ ਦਿਖਾਉਣਾ ਹੋਵੇਗਾ। ਇਸ ਵੀਡੀਓ ਦਾ ਇੱਕ ਪੈੱਨ ਡਰਾਈਵ ਸਬ-ਰਜਿਸਟਰਾਰ ਦਫ਼ਤਰ ਵਿੱਚ ਜਮ੍ਹਾ ਕਰਵਾਉਣਾ ਹੋਵੇਗਾ। ਇਹ ਵੀਡੀਓ ਵਿਆਹ ਦੇ ਸਬੂਤ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕਿਸੇ ਵੀ ਵਿਵਾਦ ਦੀ ਸਥਿਤੀ ਵਿੱਚ ਇੱਕ ਮਹੱਤਵਪੂਰਨ ਸਬੂਤ ਸਾਬਤ ਹੋ ਸਕਦਾ ਹੈ। ਇਹ ਨਵੇਂ ਨਿਯਮ ਉੱਤਰ ਪ੍ਰਦੇਸ਼ ਵਿੱਚ ਵਿਆਹ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਗੇ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News