ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਹੋ ਗਈ ਮੌਤ ! 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Sunday, Jun 07, 2026 - 05:53 PM (IST)

ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਹੋ ਗਈ ਮੌਤ ! 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਸੰਤ ਕਬੀਰ ਨਗਰ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬਖੀਰਾ ਥਾਣਾ ਇਲਾਕੇ ਦੇ ਤਿਘਰਾ ਪਿੰਡ 'ਚ ਐਤਵਾਰ ਦੁਪਹਿਰ ਨੂੰ ਇੱਕ ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਸਹੁਰੇ ਪਰਿਵਾਰ ਵੱਲੋਂ ਇਸ ਨੂੰ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ, ਜਦਕਿ ਲੜਕੀ ਦੇ ਪੇਕੇ ਪੱਖ ਨੇ ਪਤੀ ਸਮੇਤ ਸਹੁਰੇ ਪਰਿਵਾਰ 'ਤੇ ਕਤਲ ਦੇ ਗੰਭੀਰ ਆਰੋਪ ਲਗਾਏ ਹਨ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਕੁਸੁਮ ਦੇ ਭਰਾ ਜਿਤੇਂਦਰ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ 4 ਮਈ 2023 ਨੂੰ ਤਿਘਰਾ ਪਿੰਡ ਦੇ ਕਨ੍ਹਈਆ ਕਨੌਜੀਆ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਤੋਂ ਹੀ ਸਹੁਰੇ ਪਰਿਵਾਰ ਵੱਲੋਂ ਕੁਸੁਮ ਨੂੰ ਬੱਚਾ ਨਾ ਹੋਣ ਕਰਕੇ ਤਾਅਨੇ ਦਿੱਤੇ ਜਾਣ ਲੱਗੇ ਤੇ ਉਸ ਨੂੰ ਮਾਨਸਿਕ ਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਣ ਲੱਗਾ।

ਇਹ ਵੀ ਪੜ੍ਹੋ- ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ, ਮਸਕ ਨੇ ਜਤਾਈ ਚਿੰਤਾ

ਪਰਿਵਾਰ ਮੁਤਾਬਕ ਕੁਸੁਮ ਦਾ ਸਹੁਰਾ ਪਰਿਵਾਰ 50 ਹਜ਼ਾਰ ਰੁਪਏ ਦੇ ਵਾਧੂ ਦਾਜ ਦੀ ਮੰਗ ਕਰ ਰਿਹਾ ਸੀ। ਮੰਗ ਪੂਰੀ ਨਾ ਹੋਣ 'ਤੇ ਕੁਸੁਮ ਨਾਲ ਕੁੱਟਮਾਰ ਅਤੇ ਬਦਸਲੂਕੀ ਕੀਤੀ ਜਾਂਦੀ ਸੀ। ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਪਤੀ ਕਨ੍ਹਈਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਕੁਸੁਮ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਘਟਨਾ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਲਈ ਲਾਸ਼ ਨੂੰ ਫਾਹੇ ਨਾਲ ਲਟਕਾ ਦਿੱਤਾ ਅਤੇ ਬਾਅਦ ਵਿੱਚ ਖ਼ੁਦ ਹੀ ਹੇਠਾਂ ਉਤਾਰ ਲਿਆ। ਮ੍ਰਿਤਕਾ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੌਰਾਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਸ ਦੇ ਸਾਹਮਣੇ ਹੰਗਾਮਾ ਕੀਤਾ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਐਡੀਸ਼ਨਲ ਸੁਪਰਡੈਂਟ ਆਫ਼ ਪੁਲਸ ਸੁਸ਼ੀਲ ਕੁਮਾਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ 'ਚ ਸੱਦ ਕੇ ਮਾਰ'ਤੀਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News