ਘਰੇਲੂ ਕਲੇਸ਼ ਤੋਂ ਤੰਗ ਵਿਆਹੁਤਾ ਨੇ ਕਰ ਲਈ ਖੁਦਕੁਸ਼ੀ
Thursday, Dec 12, 2024 - 04:42 PM (IST)
ਛਪਰਾ (ਵਾਰਤਾ) : ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਭਗਵਾਨ ਬਾਜ਼ਾਰ ਥਾਣਾ ਖੇਤਰ ਵਿੱਚ ਵੀਰਵਾਰ ਨੂੰ ਇੱਕ ਵਿਆਹੁਤਾ ਔਰਤ ਨੇ ਖੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਰਤਨਪੁਰਾ ਧਰਮਨਾਥ ਮੰਦਰ ਮੁਹੱਲਾ ਵਾਸੀ ਰਵੀ ਗੁਪਤਾ ਦੀ ਪਤਨੀ ਅਨੂ ਦੇਵੀ (28) ਨੇ ਪਰਿਵਾਰਕ ਝਗੜੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣਾ ਸਦਰ ਦੀ ਪੁਲਸ ਨੂੰ ਸੂਚਨਾ ਦਿੱਤੀ।
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਪਹੁੰਚਾਇਆ। ਪੁਲਸ ਮ੍ਰਿਤਕ ਦੇ ਵਾਰਸਾਂ ਵੱਲੋਂ ਮਿਲੀ ਦਰਖਾਸਤ ’ਤੇ ਐੱਫਆਈਆਰ ਦਰਜ ਕਰ ਕੇ ਜਾਂਚ ਕਰ ਰਹੀ ਹੈ।