ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਸਹੁਰੇ ਪਰਿਵਾਰ ''ਤੇ ਲੱਗੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

Monday, Feb 05, 2024 - 12:41 AM (IST)

ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਸਹੁਰੇ ਪਰਿਵਾਰ ''ਤੇ ਲੱਗੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

ਨੋਇਡਾ - ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਸੂਰਜਪੁਰ ਥਾਣਾ ਖੇਤਰ ਦੇ ਸੂਰਜਪੁਰ ਕਸਬੇ ਵਿੱਚ ਇਕ 23 ਸਾਲਾ ਵਿਆਹੁਤਾ ਨੇ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ 'ਤੇ ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਸੂਰਜਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਪੁਸ਼ਪਰਾਜ ਨੇ ਦੱਸਿਆ ਕਿ ਪ੍ਰੀਤੀ (23) ਆਪਣੇ ਪਤੀ ਸੁਮਨ ਕੁਮਾਰ (23) ਨਾਲ ਸੂਰਜਪੁਰ 'ਚ ਰਹਿੰਦੀ ਸੀ। ਉਸ ਨੇ ਦੱਸਿਆ ਕਿ ਲੜਕੀ ਨੇ ਐਤਵਾਰ ਨੂੰ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਔਰਤ ਦਾ ਵਿਆਹ ਕੁਝ ਸਾਲ ਪਹਿਲਾਂ ਹੀ ਹੋਇਆ ਸੀ। ਪੁਸ਼ਪਰਾਜ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮੂਲ ਰੂਪ ਤੋਂ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਧਰ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪੁਸ਼ਪਰਾਜ ਨੇ ਦੱਸਿਆ ਕਿ ਪੁਲਸ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਉੱਤਰਾਖੰਡ ਕੈਬਨਿਟ ਨੇ UCC ਨੂੰ ਦਿੱਤੀ ਮਨਜ਼ੂਰੀ, ਸੋਮਵਾਰ ਨੂੰ ਕੀਤਾ ਜਾਵੇਗਾ ਵਿਧਾਨ ਸਭਾ 'ਚ ਪੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Inder Prajapati

Content Editor

Related News