ਵਿਆਹੁਤਾ ਦੀ ਸ਼ੱਕੀ ਹਲਾਤਾਂ ''ਚ ਮੌਤ, ਪਤੀ ''ਤੇ ਕੇਸ ਦਰਜ
Monday, Nov 18, 2024 - 04:48 PM (IST)
ਅੰਬਾਲਾ- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਬਾਬਾਹੇੜੀ 'ਚ 27 ਸਾਲਾ ਵਿਆਹੁਤਾ ਨੇ ਸਹੁਰੇ ਘਰ ਖੁਦਕੁਸ਼ੀ ਕਰ ਲਈ। ਸਹੁਰੇ ਪੱਖ ਨੇ ਪੁਲਸ ਨੂੰ ਇਸ ਮਾਮਲੇ ਨੂੰ ਲੈ ਕੇ ਸੂਚਿਤ ਕੀਤਾ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਵਿਆਹੁਤਾ ਦੀ ਲਾਸ਼ ਕਬਜ਼ੇ 'ਚ ਲੈ ਕੇ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜਿਆ। ਪੁਲਸ ਨੇ ਮ੍ਰਿਤਕਾ ਦੇ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ 2 ਸਾਲ ਪਹਿਲਾਂ ਮ੍ਰਿਤਕਾ ਦਾ ਵਿਆਹ ਹੋਇਆ ਸੀ।
ਇਸ ਮਾਮਲੇ ਸਬੰਧੀ ਥਾਣੇ ਦੇ SI ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਬਾਬਾਹੇੜੀ ਵਿਚ ਇਕ ਔਰਤ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ। ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਇਹ ਵੀ ਕਿਹਾ ਕਿ ਔਰਤ ਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। SI ਨੇ ਦੱਸਿਆ ਕਿ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।