ਹਰਿਆਣਾ ਦੇ ਜੀਂਦ ''ਚ ਸ਼ੱਕੀ ਹਾਲਾਤ ''ਚ ਵਿਆਹਤੁਾ ਦੀ ਮੌਤ, ਹੱਤਿਆ ਦਾ ਦੋਸ਼

Thursday, Aug 26, 2021 - 12:02 AM (IST)

ਹਰਿਆਣਾ ਦੇ ਜੀਂਦ ''ਚ ਸ਼ੱਕੀ ਹਾਲਾਤ ''ਚ ਵਿਆਹਤੁਾ ਦੀ ਮੌਤ, ਹੱਤਿਆ ਦਾ ਦੋਸ਼

ਜੀਂਦ - ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਸ਼ਾਹਪੁਰ ਪਿੰਡ ਵਿੱਚ ਸ਼ੱਕੀ ਹਾਲਾਤ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ। ਮਰਨ ਵਾਲੀ ਮਹਿਲਾ ਦੇ ਭਰਾ ਨੇ ਦੋਸ਼ ਲਗਾਇਆ ਹੈ ਕਿ ਦਾਜ ਦੀ ਮੰਗ ਪੂਰੀ ਨਾ ਹੋਣ ਕਾਰਨ ਉਸ ਦੀ ਭੈਣ ਦੀ ਹੱਤਿਆ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਸਦਰ ਥਾਣਾ ਪੁਲਸ ਨੇ ਮਰਨ ਵਾਲੀ ਮਹਿਲਾ ਦੇ ਭਰਾ ਦੀ ਸ਼ਿਕਾਇਤ 'ਤੇ ਪਤੀ ਸਮੇਤ ਚਾਰ ਲੋਕਾਂ ਖ਼ਿਲਾਫ਼ ਦਾਜ ਹੱਤਿਆ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਪਛਾਣ ਵਿੱਕੀ (23) ਦੇ ਰੂਪ ਵਿੱਚ ਕੀਤੀ ਗਈ ਹੈ। ਸਦਰ ਥਾਣਾ ਇੰਚਾਰਜ ਮਨੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਚਾਰ ਲੋਕਾਂ ਖ਼ਿਲਾਫ਼ ਦਾਜ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਪੁਲਸ ਨੇ ਸਾਮੂਹਕ ਬਲਾਤਕਾਰ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਪੁਲਸ ਨੇ ਗੁਆਂਢੀ ਭਿਵਾਨੀ ਸ਼ਹਿਰ ਦੇ ਘੰਟਾਘਰ ਇਲਾਕੇ ਵਿੱਚ ਸਥਿਤ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਦੀ ਮੁੱਖ ਸ਼ਾਖਾ 'ਤੇ ਲੱਗੀ ਏ.ਟੀ.ਐੱਮ. ਨਾਲ ਤਕਨੀਕੀ ਛੇੜਛਾੜ ਕਰ 2 ਲੱਖ 30 ਹਜ਼ਾਰ ਰੁਪਏ ਦੀ ਨਗਦੀ ਕੱਢੇ ਜਾਣ  ਦੇ ਮਾਮਲੇ ਵਿੱਚ ਸ਼ਾਖਾ ਪ੍ਰਬੰਧਕ ਦੀ ਸ਼ਿਕਾਇਤ 'ਤੇ ਅਣਪਛਾਤਿਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। 

ਨੋਟ- ਇਸ ਖ਼ਬਰ  ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News