20 ਸਾਲ ਦੀ ਉਮਰ 'ਚ ਦੇਸ਼ ਲਈ ਕੁਰਬਾਨ ਹੋਇਆ 'ਰਿਸ਼ੀਕੇਸ਼', ਅੰਤਿਮ ਸੰਸਕਾਰ ਸਮੇਂ ਹਰ ਅੱਖ ਹੋਈ ਨਮ

11/16/2020 1:45:31 PM

ਪੁਣੇ— ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਪਾਰ ਪਾਕਿਸਤਾਨੀ ਫ਼ੌਜੀਆਂ ਦੀ ਗੋਲੀਬਾਰੀ ਵਿਚ ਸ਼ਹੀਦ ਹੋਏ ਫ਼ੌਜ ਦੇ ਜਵਾਨ ਰਿਸ਼ੀਕੇਸ਼ ਜੋਂਧਲੇ ਦਾ ਮਹਾਰਾਸ਼ਟਰ ਦੇ ਕੋਲਹਾਪੁਰ ਸਥਿਤ ਉਸ ਦੇ ਜੱਦੀ ਪਿੰਡ 'ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸੈਂਕੜੇ ਲੋਕਾਂ ਨੇ ਉਨ੍ਹਾਂ ਦੇ ਸਨਮਾਨ 'ਚ ਨਾਅਰੇ ਲਾਏ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਵਿਦਾਈ ਦਿੱਤੀ। ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਵਿਚ ਐੱਲ. ਓ. ਸੀ. ਦੇ ਪਾਰ ਤੋਂ ਪਾਕਿਸਤਾਨੀ ਫ਼ੌਜੀਆਂ ਦੀ ਗੋਲੀਬਾਰੀ 'ਚ ਸ਼ਹੀਦ ਹੋਏ ਜਵਾਨ ਜੋਂਧਲੇ (20) ਦਾ ਮਰਹੂਮ ਸਰੀਰ ਐਤਵਾਰ ਰਾਤ ਭਾਰਤੀ ਹਵਾਈ ਫ਼ੌਜ ਦੇ ਜਹਾਜ਼ ਤੋਂ ਪੁਣੇ ਲਿਆਂਦਾ ਗਿਆ।

PunjabKesari

ਇਹ ਵੀ ਪੜ੍ਹੋ: ਕੰਟਰੋਲ ਰੇਖਾ 'ਤੇ ਗੋਲੀਬਾਰੀ 'ਚ 4 ਜਵਾਨ ਸ਼ਹੀਦ, ਜਵਾਬੀ ਕਾਰਵਾਈ 'ਚ ਮਾਰੇ ਗਏ 8 ਪਾਕਿਸਤਾਨੀ ਫ਼ੌਜੀ

PunjabKesari

ਇਸ ਤੋਂ ਬਾਅਦ ਮਰਹੂਮ ਸਰੀਰ ਨੂੰ ਸੜਕ ਮਾਰਗ ਤੋਂ ਕੋਲਹਾਪੁਰ ਜ਼ਿਲ੍ਹੇ ਦੇ ਅਜ਼ਰਾ ਤਹਿਸੀਲ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਾਹਿਰੇਵਾੜੀ ਲਿਆਂਦਾ ਗਿਆ। ਜਵਾਨ ਦੇ ਪਰਿਵਾਰ ਵਿਚ ਉਨ੍ਹਾਂ ਦੇ ਮਾਤਾ-ਪਿਤਾ ਅਤੇ ਭੈਣ ਹਨ। ਜੋਂਧਲੇ ਦੇ ਅੰਤਿਮ ਸੰਸਕਾਰ ਵਿਚ ਸੋਮਵਾਰ ਨੂੰ ਸੈਂਕੜੇ ਪਿੰਡ ਵਾਸੀ ਸ਼ਾਮਲ ਹੋਏ। ਇਸ ਦੌਰਾਨ ਭਾਵੁਕ ਪਿੰਡ ਵਾਸੀਆਂ ਨੇ 'ਭਾਰਤ ਮਾਤਾ ਕੀ ਜਯ' ਅਤੇ 'ਰਿਸ਼ੀਕੇਸ਼ ਅਮਰ ਰਹੇ' ਦੇ ਨਾਅਰੇ ਲਾਏ। ਜਵਾਨ ਦਾ ਪੂਰੇ ਫ਼ੌਜੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ: ਸ਼੍ਰੀਨਗਰ 'ਚ ਸ਼ਹੀਦ ਹੋਏ ਰਾਕੇਸ਼ ਡੋਭਾਲ ਨੂੰ ਨਿੱਘੀ ਸ਼ਰਧਾਂਜਲੀ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

PunjabKesari

ਜੋਂਧਲੇ ਦਸੰਬਰ 2018 'ਚ ਭਾਰਤੀ ਫ਼ੌਜ ਵਿਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਬੇਲਗਾਮ ਵਿਚ ਆਪਣੀ ਸਿਖਲਾਈ ਪੂਰੀ ਕੀਤੀ। ਸ਼ਹੀਦ ਦੇ ਪਿਤਾ ਰਾਮਚੰਦਰ ਜੋਂਧਲੇ ਨੇ ਕਿਹਾ ਕਿ ਉਨ੍ਹਾਂ ਦਾ ਪੁੱਤ ਤਾਲਾਬੰਦੀ ਲੱਗਣ ਤੋਂ ਪਹਿਲਾਂ ਛੁੱਟੀ 'ਤੇ ਘਰ ਆਇਆ ਸੀ। ਰਿਸ਼ੀਕੇਸ਼ ਇਕ ਅਪ੍ਰੈਲ ਤੱਕ ਛੁੱਟੀ 'ਤੇ ਸਨ ਪਰ ਤਾਲਾਬੰਦੀ ਕਾਰਨ ਉਹ ਇਕ ਜੂਨ ਨੂੰ ਡਿਊਟੀ 'ਤੇ ਪਹੁੰਚ ਸਕਿਆ। ਰਾਮਚੰਦਰ ਨੇ ਦੱਸਿਆ ਕਿ ਰਿਸ਼ੀਕੇਸ਼ ਨੇ ਬੁੱਧਵਾਰ ਨੂੰ ਆਪਣੀ ਮਾਂ ਨਾਲ ਫੋਨ 'ਤੇ ਗੱਲ ਕੀਤੀ ਸੀ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਗੁਰੇਜ ਅਤੇ ਉੜੀ ਸੈਕਟਰਾਂ ਵਿਚ ਕੰਟਰੋਲ ਰੇਖਾ ਨਾਲ ਲੱਗਦੇ ਖੇਤਰਾਂ ਵਿਚ ਪਾਕਿਸਤਾਨੀ ਫ਼ੌਜੀਆਂ ਦੀ ਗੋਲੀਬਾਰੀ 'ਚ ਸ਼ਹੀਦ ਹੋਣ ਵਾਲੇ ਫ਼ੌਜ ਦੇ 4 ਜਵਾਨਾਂ ਵਿਚ ਜੋਂਧਲੇ ਵੀ ਸ਼ਾਮਲ ਸਨ।


Tanu

Content Editor

Related News