ਦਿੱਲੀ ਮੈਟਰੋ ''ਚ ਮਾਸਕ ਪਾਉਣਾ ਹੋਇਆ ਲਾਜ਼ਮੀ, ਉਲੰਘਣਾ ਕਰਨ ''ਤੇ ਭਰਨਾ ਪਵੇਗਾ ਜੁਰਮਾਨਾ

04/23/2022 2:15:18 AM

ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਮੈਟਰੋ 'ਚ ਮਾਸਕ ਲਾਉਣਾ ਜ਼ਰੂਰੀ ਕਰ ਦਿੱਤਾ ਹੈ। ਡੀ.ਐੱਮ.ਆਰ.ਸੀ. ਦੇ ਸੰਚਾਰ ਮੁਖੀ ਅਨੁਜ ਦਿਆਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੋਵਿਡ ਪ੍ਰਬੰਧਨ ਦੇ ਬਾਰੇ 'ਚ ਪ੍ਰਸ਼ਾਸਨ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾ ਮੁਤਾਬਕ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੈਟਰੋ 'ਚ ਸਫ਼ਰ ਦੌਰਾਨ ਮਾਸਕ ਪਾਉਣ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ : ਦੀਵਾਲੀ ਤੱਕ ਪੂਰਾ ਹੋ ਸਕਦਾ ਹੈ ਭਾਰਤ ਤੇ ਬ੍ਰਿਟੇਨ ਵਿਚਾਲੇ ਮੁਕਤ ਵਪਾਰ ਸਮਝੌਤਾ, PM ਬੋਰਿਸ ਜਾਨਸਨ ਦੇ ਦਿੱਤੇ ਸੰਕੇਤ

ਉਨ੍ਹਾਂ ਕਿਹਾ ਕਿ ਮੈਟਰੋ 'ਚ ਯਾਤਰੀਆਂ ਦੇ ਮਾਸਕ ਪਾਉਣ ਸਬੰਧੀ ਦਿਸ਼ਾ-ਨਿਰਦੇਸ਼ਾ ਦੀ ਉਲੰਘਣਾ ਕਰਨ 'ਤੇ ਜੁਰਮਾਨਾ ਲਾਇਆ ਜਾਵੇਗਾ। ਇਨ੍ਹਾਂ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਵਾਉਣ ਲਈ ਮੈਟਰੋ ਕਰਮਚਾਰੀਆਂ ਦੇ ਵਿਸ਼ੇਸ਼ ਦਸਤੇ ਅਚਨਚੇਤ ਜਾਂਚ ਕਰਨਗੇ ਅਤੇ ਮਾਸਕ ਨਾ ਪਾਉਣ ਵਾਲੇ ਯਾਤਰੀਆਂ 'ਤੇ ਜੁਰਮਾਨਾ ਲਾਉਣਗੇ।

ਇਹ ਵੀ ਪੜ੍ਹੋ : ਅਗਲੇ ਹਫ਼ਤੇ ਕੀਵ 'ਚ ਆਪਣਾ ਦੂਤਘਰ ਮੁੜ ਖੋਲ੍ਹੇਗਾ ਬ੍ਰਿਟੇਨ : PM ਜਾਨਸਨ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar