ਪੱਛਮੀ ਬੰਗਾਲ ’ਚ ਜ਼ਬਰਦਸਤ ਬੰਬ ਧਮਾਕਾ, ਇਕ ਵਿਅਕਤੀ ਦੀ ਮੌਤ
Saturday, Jul 05, 2025 - 06:12 PM (IST)

ਕੋਲਕਾਤਾ (ਭਾਸ਼ਾ) – ਪੱਛਮੀ ਬੰਗਾਲ ਦੇ ਬਰਧਮਾਨ ਜ਼ਿਲ੍ਹੇ ਵਿਚ ਇਕ ਦੇਸੀ ਬੰਬ ਵਿਚ ਧਮਾਕਾ ਹੋ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਜਿਸ ਘਰ ਵਿਚ ਬੰਬ ਬਣਾਇਆ ਜਾ ਰਿਹਾ ਸੀ, ਉਸ ਦੇ ਟੀਨ ਦੀ ਛੱਤ ਉਡ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ - Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ, ਬਿਜਲੀ ਡਿੱਗਣ ਦਾ ਖ਼ਤਰਾ, IMD ਦੀ ਚੇਤਾਵਨੀ
ਇਸ ਮਾਮਲੇ ਦੇ ਸਬੰਧ ਵਿਚ ਸਥਾਨਕ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਧਮਾਕਾ ਖਾਲੀ ਪਏ ਇਕ ਮਕਾਨ ਵਿਚ ਹੋਇਆ ਹੈ, ਜਿਸ ਨੂੰ ਗੈਰ-ਸਮਾਜਿਕ ਤੱਤ ਅਕਸਰ ਦੇਸੀ ਬੰਬ ਬਣਾਉਣ ਲਈ ਇਸਤੇਮਾਲ ਕਰਦੇ ਸਨ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਕ ਸਥਾਨਕ ਗੈਰ-ਸਮਾਜਿਕ ਤੱਤ ਨੇ ਕੁਝ ਲੋਕਾਂ ਨੂੰ ਉਸ ਘਰ ਵਿਚ ਦੇਸੀ ਬੰਬ ਬਣਾਉਣ ਲਈ ਬੁਲਾਇਆ ਸੀ ਅਤੇ ਉਸੇ ਦੌਰਾਨ ਧਮਾਕਾ ਹੋ ਗਿਆ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8