UP: ਕੌਸ਼ਾਂਬੀ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 8 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

Sunday, Feb 25, 2024 - 01:58 PM (IST)

UP: ਕੌਸ਼ਾਂਬੀ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 8 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

ਕੌਸ਼ਾਂਬੀ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਧਮਾਕੇ ਤੋਂ ਬਾਅਦ ਲੱਗੀ ਅੱਗ 'ਚ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਰੂਪ 'ਚ ਝੁਲਸ ਗਏ ਹਨ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਜ਼ਿਲਾ ਹਸਪਤਾਲ ਮੰਝਨਪੁਰ ਭੇਜਿਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪੁਲਸ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਮਾਮਲਾ ਕੋਖਰਾਜ ਥਾਣਾ ਖੇਤਰ ਦੇ ਭਰਵਰੀ ਦਾ ਹੈ, ਜਿੱਥੇ ਪਟਾਕਾ ਫੈਕਟਰੀ 'ਚ ਭਿਆਨਕ ਧਮਾਕੇ ਤੋਂ ਬਾਅਦ ਲੱਗੀ ਅੱਗ 'ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 10 ਲੋਕਾਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਹੈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਮੌਜੂਦ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਧਮਾਕਾ ਇੰਨਾ ਭਿਆਨਕ ਸੀ ਕਿ ਪਟਾਕਿਆਂ ਦੇ ਟੁਕੜੇ ਕਿਲੋਮੀਟਰ ਦੂਰ ਤੱਕ ਉੱਡਦੇ ਦੇਖੇ ਗਏ। ਫਿਲਹਾਲ ਪੁਲਸ ਟੀਮ ਰਾਹਤ ਕਾਰਜਾਂ 'ਚ ਲੱਗੀ ਹੋਈ ਹੈ। ਘਟਨਾ ਦਾ ਨੋਟਿਸ ਲੈਂਦਿਆਂ ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


author

Rakesh

Content Editor

Related News