ਸਟੀਲ ਪਲਾਂਟ ''ਚ ਜ਼ਬਰਦਸਤ ਧਮਾਕਾ; ਪਿਘਲਿਆ ਹੋਇਆ ਲੋਹਾ ਮਜ਼ਦੂਰਾਂ ''ਤੇ ਡਿੱਗਿਆ, 30 ਜ਼ਖਮੀ
Sunday, Aug 25, 2024 - 12:37 AM (IST)
ਮੁੰਬਈ : ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਦੇ ਮਹਾਰਾਸ਼ਟਰ ਉਦਯੋਗਿਕ ਵਿਕਾਸ ਨਿਗਮ (ਐੱਮਆਈਡੀਸੀ) ਖੇਤਰ ਵਿਚ ਸ਼ਨੀਵਾਰ ਦੁਪਹਿਰ ਨੂੰ ਇਕ ਸਟੀਲ ਫੈਕਟਰੀ ਵਿਚ ਹੋਏ ਜ਼ਬਰਦਸਤ ਧਮਾਕੇ 'ਚ 30 ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।
ਪੁਲਸ ਨੇ ਦੱਸਿਆ ਕਿ ਗਜ ਕੇਸਰੀ ਸਟੀਲ ਪਲਾਂਟ 'ਚ ਧਮਾਕਾ ਹੋਣ ਕਾਰਨ ਪਿਘਲਿਆ ਹੋਇਆ ਲੋਹਾ ਮਜ਼ਦੂਰਾਂ 'ਤੇ ਡਿੱਗ ਗਿਆ। ਜ਼ਖਮੀ ਮਜ਼ਦੂਰਾਂ ਨੂੰ ਛਤਰਪਤੀ ਸੰਭਾਜੀਨਗਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 5 ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਮੁਤਾਬਕ ਫੈਕਟਰੀ ਵਿਚ ਸਕਰੈਪ ਤੋਂ ਸਟੀਲ ਦੀਆਂ ਬਾਰੀਆਂ ਬਣਾਈਆਂ ਜਾਂਦੀਆਂ ਹਨ।
ਪੁਲਸ ਸੁਪਰਡੈਂਟ ਅਜੈ ਬਾਂਸਲ ਨੇ ਦੱਸਿਆ, “ਬੁਆਇਲਰ ਵਿਚ ਧਾਤ ਪਾਉਂਦੇ ਸਮੇਂ ਉਬਲਦੀ ਧਾਤ ਦਾ ਤਰਲ ਉਨ੍ਹਾਂ ਉੱਤੇ ਡਿੱਗਣ ਕਾਰਨ ਲਗਭਗ 30 ਮਜ਼ਦੂਰ ਝੁਲਸ ਗਏ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਤਿੰਨ ਤੋਂ ਚਾਰ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਸੀਂ ਜ਼ਖਮੀ ਮਜ਼ਦੂਰਾਂ ਦੇ ਬਿਆਨ ਦਰਜ ਕਰ ਰਹੇ ਹਾਂ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8