ਦਿੱਲੀ ਯੂਨੀਵਰਸਿਟੀ ਦੀ ਕੰਟੀਨ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ''ਤੇ ਪੁੱਜੀ
Friday, Dec 27, 2024 - 11:48 PM (IST)
ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਮੁੱਖ ਕੈਂਪਸ 'ਚ ਸਥਿਤ ਗਵਾਇਰ ਹਾਲ ਦੀ ਕੰਟੀਨ 'ਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਨਾਲ ਕੈਂਪਸ ਵਿਚ ਹਫੜਾ-ਦਫੜੀ ਮਚ ਗਈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਬੀਤੀ ਸ਼ਾਮ ਕੰਟੀਨ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ। ਦਿੱਲੀ ਫਾਇਰ ਸਰਵਿਸ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਰਾਤ ਨੂੰ ਹਿੱਲੀ ਧਰਤੀ, ਬਾਰਾਮੂਲਾ 'ਚ ਲੋਕਾਂ ਨੂੰ ਮਹਿਸੂਸ ਹੋਏ ਭੂਚਾਲ ਦੇ ਝਟਕੇ
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ। ਕੁਝ ਦੇਰ ਵਿਚ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ। ਅੱਗ ਬੁਝਾਊ ਵਿਭਾਗ ਨੇ ਕਿਹਾ, ''ਅਸੀਂ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ। ਇਸ ਘਟਨਾ 'ਚ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।''
ਅੱਗ ਕਿਵੇਂ ਲੱਗੀ?
ਦਿੱਲੀ ਯੂਨੀਵਰਸਿਟੀ 'ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅਸਲ ਕਾਰਨਾਂ ਦਾ ਵਿਸਥਾਰ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8