ਪਲਾਸਟਿਕ ਫੈਕਟਰੀ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ ਬੁਝਾਉਣ ''ਚ ਲੱਗੀਆਂ

Saturday, Nov 02, 2024 - 10:06 PM (IST)

ਪਲਾਸਟਿਕ ਫੈਕਟਰੀ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ ਬੁਝਾਉਣ ''ਚ ਲੱਗੀਆਂ

ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੇ ਅਲੀਪੁਰ 'ਚ ਸਥਿਤ ਇਕ ਪਲਾਸਟਿਕ ਦੀ ਫੈਕਟਰੀ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਉੱਥੇ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਦੇ ਹੀ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। 

ਅੱਗ ਇੰਨੀ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਬੁਲਾਉਣੀਆਂ ਪਈਆਂ। ਖ਼ਬਰ ਲਿਖੇ ਜਾਣ ਤੱਕ ਫਾਇਰਫਾਈਟਰ ਅੱਗ ਬੁਝਾਉਣ ਵਿਚ ਜੁਟੇ ਹੋਏ ਸਨ। ਫਿਲਹਾਲ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਅੱਗ ਕਿਵੇਂ ਲੱਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News