ਲਖਨਊ: ਫੀਨਿਕਸ ਮਾਲ ਨੇੜੇ ਸਬਜ਼ੀ ਮੰਡੀ ''ਚ ਲੱਗੀ ਭਿਆਨਕ ਅੱਗ, 50 ਦੁਕਾਨਾਂ ਸੜ ਕੇ ਸੁਆਹ

Friday, Apr 10, 2026 - 02:36 AM (IST)

ਲਖਨਊ: ਫੀਨਿਕਸ ਮਾਲ ਨੇੜੇ ਸਬਜ਼ੀ ਮੰਡੀ ''ਚ ਲੱਗੀ ਭਿਆਨਕ ਅੱਗ, 50 ਦੁਕਾਨਾਂ ਸੜ ਕੇ ਸੁਆਹ

ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਕ੍ਰਿਸ਼ਨਾ ਨਗਰ ਥਾਣਾ ਖੇਤਰ ਵਿੱਚ ਸਥਿਤ ਫੀਨਿਕਸ ਯੂਨਾਈਟਿਡ ਮਾਲ ਦੇ ਕੋਲ ਇੱਕ ਸਬਜ਼ੀ ਮੰਡੀ ਵਿੱਚ ਦੇਰ ਰਾਤ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਲਗਭਗ 50 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਮੰਡੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।

ਰਾਹਤ ਦੀ ਗੱਲ ਇਹ ਹੈ ਕਿ ਇਸ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਨਾਲ ਹੁਣ ਤੱਕ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਸਥਾਨਕ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਮੁਸਤੈਦ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
 


author

Inder Prajapati

Content Editor

Related News