ਵੱਡੀ ਖ਼ਬਰ: ਪਹਿਲਗਾਮ ਹਮਲੇ ਦਾ ਮਾਸਟਰਮਾਈਂਡ ਆਸਿਫ਼ ਐਨਕਾਊਂਟਰ 'ਚ ਢੇਰ
Thursday, May 15, 2025 - 04:53 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਤੋਂ ਇਸ ਸਮੇਂ ਵੱਡੀ ਖ਼ਬਰ ਆ ਰਹੀ ਹੈ। ਪਹਿਲਗਾਮ ਅੱਤਵਾਦੀ ਹਮਲੇ ਵਿਚ 26 ਬੇਕਸੂਰ ਲੋਕਾਂ ਨੂੰ ਮਾਰਨ ਵਾਲੇ ਅੱਤਵਾਦੀਆਂ ਵਿਚ ਸ਼ਾਮਲ ਮਾਸਟਰਮਾਈਂਡ ਆਸਿਫ਼ ਸੁਰੱਖਿਆ ਬਲਾਂ ਦੀ ਗੋਲੀ ਦਾ ਸ਼ਿਕਾਰ ਹੋਇਆ। ਅੱਜ ਸਵੇਰੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਤਰਾਲ ਖੇਤਰ ਦੇ ਨਾਦੇਰ ਪਿੰਡ ਵਿਚ ਹੋਇਆ, ਜਿਸ ਵਿਚ 3 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਢੇਰ ਕਰ ਦਿੱਤਾ। ਮਾਰੇ ਗਏ ਇਨ੍ਹਾਂ 3 ਅੱਤਵਾਦੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਆਸਿਫ਼ ਅਹਿਮਦ ਸ਼ੇਖ (28), ਆਮਿਰ ਨਾਜ਼ਿਰ ਵਾਨੀ (20), ਯਾਵਾਰ ਅਹ ਭੱਟ (26) ਦੇ ਰੂਪ ਵਿਚ ਹੋਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀਆਂ ਵਿਚ ਪਹਿਲਗਾਮ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਆਸਿਫ਼ ਸ਼ੇਖ ਵੀ ਸ਼ਾਮਲ ਹੈ। ਐਨਕਾਊਂਟਰ 'ਚ ਮਾਰੇ ਗਏ ਦੋ ਹੋਰ ਅੱਤਵਾਦੀਆਂ ਨੇ ਪਹਿਲਗਾਮ ਹਮਲੇ ਵਿਚ ਰੇਕੀ ਅਤੇ ਲੌਜਿਸਟਿਕ ਸਪੋਰਟ ਦਿੱਤੀ ਸੀ। ਦੱਸ ਦੇਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਆਸਿਫ਼ ਅਹਿਮਦ ਸ਼ੇਖ ਵੀ ਸ਼ਾਮਲ ਸੀ।
ਜ਼ਿਕਰਯੋਗ ਹੈ ਕਿ ਪਹਿਲਗਾਮ ਵਿਚ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਹਮਲਾ ਕੀਤਾ ਸੀ। ਇਸ ਦੌਰਾਨ ਲੋਕਾਂ ਨੂੰ ਉਸ ਦਾ ਧਰਮ ਪੁੱਛ-ਪੁੱਛ ਕੇ ਮਾਰਿਆ ਗਿਆ ਸੀ। ਇਸ ਦੌਰਾਨ ਅੱਤਵਾਦੀਆਂ ਨੇ 26 ਸੈਲਾਨੀਆਂ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵਿਚ ਗੁੱਸਾ ਪਾਇਆ ਗਿਆ ਸੀ। ਇਸ ਦਾ ਜਵਾਬ ਦਿੰਦੇ ਹੋਏ ਭਾਰਤ ਸਰਕਾਰ ਨੇ ਆਪ੍ਰੇਸ਼ਨ ਸਿੰਦੂਰ ਚਲਾਇਆ, ਜਿਸ ਵਿਚ ਸਫ਼ਲਤਾ ਹਾਸਲ ਕਰਦੇ ਹੋਏ ਅੱਤਵਾਦੀਆਂ ਦੇ 9 ਟਿਕਾਣਿਆਂ ਨੂੰ ਢੇਰ ਕਰ ਦਿੱਤਾ ਸੀ।
ਆਸਿਫ਼ ਜੋ ਕਿ ਮੁਕਾਬਲੇ ਵਿਚ ਮਾਰਿਆ ਗਿਆ ਸੀ, ਪਹਿਲਗਾਮ ਅੱਤਵਾਦੀ ਹਮਲੇ ਦੌਰਾਨ ਮੌਕੇ 'ਤੇ ਮੌਜੂਦ ਸੀ ਅਤੇ ਸੁਰੱਖਿਆ ਬਲਾਂ ਦੇ ਰਾਡਾਰ 'ਤੇ ਸੀ। ਉਹ ਪਹਿਲਗਾਮ ਹਮਲੇ ਦਾ ਮਾਸਟਰਮਾਈਂਡ ਸੀ। ਇਹ ਵੀ ਪਤਾ ਲੱਗਾ ਹੈ ਕਿ ਨਿਜ਼ਾਰ ਅਤੇ ਯਵਰ ਨੇ ਪਹਿਲਗਾਮ ਹਮਲੇ ਵਾਲੀ ਥਾਂ 'ਤੇ ਮੌਜੂਦ ਨਾ ਹੋਣ ਦੇ ਬਾਵਜੂਦ ਹਮਲੇ ਦੀ ਯੋਜਨਾ ਬਣਾਉਣ ਅਤੇ ਸਹਾਇਤਾ ਕਰਨ ਵਿਚ ਮੁੱਖ ਭੂਮਿਕਾ ਨਿਭਾਈ ਸੀ। ਸੁਰੱਖਿਆ ਬਲਾਂ ਨੇ ਪਹਿਲਾਂ ਆਸਿਫ਼ ਦੇ ਘਰ ਨੂੰ ਉਡਾ ਦਿੱਤਾ ਸੀ ਤਾਂ ਜੋ ਉਸਦੇ ਨੈੱਟਵਰਕ ਨੂੰ ਤੋੜਿਆ ਜਾ ਸਕੇ। ਫਿਲਹਾਲ ਇਸ ਮਾਮਲੇ ਵਿਚ ਸੁਰੱਖਿਆ ਬਲਾਂ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।