ਸ਼ਕਤੀਪੀਠ ਮਾਤਾ ਨੈਣਾ ਦੇਵੀ ਮੰਦਰ 'ਚ ਅਸ਼ਟਮੀ ਦੀ ਧੂਮ, ਉਮੜਿਆ ਸ਼ਰਧਾਲੂਆਂ ਦਾ ਸੈਲਾਬ

Sunday, Oct 22, 2023 - 05:51 PM (IST)

ਸ਼ਕਤੀਪੀਠ ਮਾਤਾ ਨੈਣਾ ਦੇਵੀ ਮੰਦਰ 'ਚ ਅਸ਼ਟਮੀ ਦੀ ਧੂਮ, ਉਮੜਿਆ ਸ਼ਰਧਾਲੂਆਂ ਦਾ ਸੈਲਾਬ

ਬਿਲਾਸਪੁਰ- ਹਿਮਾਚਲ ਪ੍ਰਦੇਸ਼ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਮੰਦਰ 'ਚ ਐਤਵਾਰ ਨੂੰ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਮਾਤਾ ਦੇ ਦਰਸ਼ਨਾਂ ਅਤੇ ਅਸ਼ਟਮੀ ਪੂਜਾ ਲਈ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ, ਯੂ.ਪੀ, ਬਿਹਾਰ ਅਤੇ ਹੋਰ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਹਨ। ਅਸ਼ਟਮੀ ਦੇ ਇਸ ਪਵਿੱਤਰ ਮੌਕੇ 'ਤੇ ਸ਼ਰਧਾਲੂਆਂ ਨੇ ਦੇਵੀ ਮਾਂ ਦੀ ਪੂਜਾ ਕੀਤੀ। ਇਸ ਦੇ ਨਾਲ ਹੀ ਹਵਨ ਯੱਗ ਕਰਕੇ ਆਪਣੇ ਪਰਿਵਾਰ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ-  ਨਰਾਤਿਆਂ ’ਚ ਹੁਣ ਤੱਕ 1.67 ਲੱਖ ਸ਼ਰਧਾਲੂਆਂ ਨੇ ਲਗਾਈ ਮਾਤਾ ਵੈਸ਼ਣੋ ਦੇਵੀ ਦਰਬਾਰ ’ਚ ਹਾਜ਼ਰੀ

ਹਾਲਾਂਕਿ ਐਤਵਾਰ ਤੜਕੇ 2 ਵਜੇ ਮੰਦਰ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਸਨ ਪਰ ਰਾਤ ਦੇ ਸਮੇਂ ਹੀ ਸ਼ਰਧਾਲੂ ਵੱਡੀ ਗਿਣਤੀ 'ਚ ਮਾਤਾ ਜੀ ਦੇ ਦਰਬਾਰ 'ਚ ਪਹੁੰਚਣੇ ਸ਼ੁਰੂ ਹੋ ਗਏ ਸਨ। ਸਵੇਰ ਤੋਂ ਹੀ ਮਾਤਾ ਦੇ ਦਰਬਾਰ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗ ਗਈ। ਇਸ ਦੌਰਾਨ ਨੈਣਾ ਦੇਵੀ ਮੰਦਰ 'ਚ 2 ਲੱਖ 65 ਹਜ਼ਾਰ 550 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ।

ਇਹ ਵੀ ਪੜ੍ਹੋ-  ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਰੇਲਵੇ ਨੇ ਚਲਾਈ ਸਪੈਸ਼ਲ ਟਰੇਨ

ਕਿਹਾ ਜਾਂਦਾ ਹੈ ਕਿ ਨਰਾਤਿਆਂ ਦੌਰਾਨ ਅਸ਼ਟਮੀ ਪੂਜਾ ਦਾ ਵਿਸ਼ੇਸ਼ ਮਹੱਤਵ ਹੈ। ਮਾਂ ਦਾ ਇਹ ਦਿਨ ਹਰ ਕਿਸੇ ਦਾ ਮਨਪਸੰਦ ਦਿਨ ਹੁੰਦਾ ਹੈ। ਇਸ ਦਿਨ ਸ਼ਰਧਾਲੂ ਮਾਤਾ ਜੀ ਨੂੰ ਪ੍ਰਸ਼ਾਦ ਚੜ੍ਹਾਉਂਦੇ ਹਨ ਅਤੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ।

ਇਹ ਵੀ ਪੜ੍ਹੋ- ਸਿਆਚਿਨ 'ਚ ਪਹਿਲੇ ਅਗਨੀਵੀਰ ਦੀ ਸ਼ਹਾਦਤ, ਫ਼ੌਜ ਨੇ ਕਿਹਾ- ਅਕਸ਼ੈ ਦੀ ਕੁਰਬਾਨੀ ਨੂੰ ਸਲਾਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News