ਨਰਾਤਿਆਂ ਦੇ ਪਹਿਲੇ ਦਿਨ ਮਾਤਾ ਨੈਣਾ ਦੇਵੀ ਮੰਦਰ 'ਚ ਉਮੜਿਆ ਆਸਥਾ ਦਾ ਸੈਲਾਬ

Sunday, Oct 15, 2023 - 06:09 PM (IST)

ਬਿਲਾਸਪੁਰ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ 'ਚ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ 'ਚ ਸਵੇਰ ਦੀ ਆਰਤੀ ਨਾਲ ਮਾਤਾ ਰਾਣੀ ਦੇ ਨਰਾਤੇ ਸ਼ੁਰੂ ਹੋ ਗਏ। ਐਤਵਾਰ ਦਾ ਦਿਨ ਹੋਣ ਕਰ ਕੇ ਮਾਤਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਵੱਡੀ ਭੀੜ ਉਮੜੀ। ਲੱਗਭਗ 30 ਹਜ਼ਾਰ ਤੋਂ ਵਧੇਰੇ ਸ਼ਰਧਾਲੂਆਂ ਨੇ ਮਾਤਾ ਦੇ ਚਰਨਾਂ ਵਿਚ ਸੀਸ ਝੁਕਾਇਆ। ਸਵੇਰ ਤੋਂ ਹੀ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ, ਬਿਹਾਰ ਅਤੇ  ਹੋਰ ਸੂਬਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਸ਼ਨਾਂ ਲਈ ਪਹੁੰਚੇ। 

ਇਹ ਵੀ ਪੜ੍ਹੋ-  'ਆਏ ਨਰਾਤੇ ਮਾਤਾ ਦੇ...' ਫੁੱਲਾਂ ਨਾਲ ਸਜਿਆ ਮਾਤਾ ਵੈਸ਼ਨੋ ਦੇਵੀ ਦਾ ਸੁੰਦਰ ਦਰਬਾਰ, ਵੇਖੋ ਖ਼ੂਬਸੂਰਤ ਤਸਵੀਰਾਂ

ਸਵੇਰੇ 4 ਵਜੇ ਖੋਲ੍ਹੇ ਗਏ ਮੰਦਰ ਦੇ ਕਿਵਾੜ

ਅੱਜ ਪਹਿਲੇ ਨਰਾਤੇ ਮਾਤਾ ਸ਼ੈਲਪੁੱਤਰੀ ਦੀ ਪੂਜਾ ਕੀਤੀ ਗਈ। ਨਰਾਤਿਆਂ ਦੌਰਾਨ ਮਾਤਾ ਜੀ ਦੇ ਦਰਬਾਰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਨਰਾਤਿਆਂ ਦੌਰਾਨ ਮੰਦਰ ਦੇ ਕਿਵਾੜ ਸਵੇਰੇ 4 ਵਜੇ ਖੋਲ੍ਹ ਦਿੱਤੇ ਗਏ ਅਤੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਅਤੇ ਪੂਰਾ ਮੰਦਰ ਕੰਪਲੈਕਸ ਮਾਤਾ ਦੇ ਜੈਕਾਰਿਆਂ ਨਾਲ ਗੂੰਜਦਾ ਰਿਹਾ। 

ਇਹ ਵੀ ਪੜ੍ਹੋ-  ਬਿਸਤਰੇ ਹੇਠਾਂ ਰੱਖੇ ਸਨ 42 ਕਰੋੜ ਰੁਪਏ, ਛਾਪਾ ਮਾਰਨ ਗਏ ਇਨਕਮ ਟੈਕਸ ਅਧਿਕਾਰੀ ਵੀ ਰਹਿ ਗਏ ਹੈਰਾਨ

ਸੁਰੱਖਿਆ ਪ੍ਰਬੰਧਾਂ ਲਈ 350 ਪੁਲਸ ਮੁਲਾਜ਼ਮ ਅਤੇ ਹੋਮਗਾਰਡ ਦੇ ਜਵਾਨ ਤਾਇਨਾਤ-

ਮੇਲੇ ਦੌਰਾਨ ਪੁਲਸ ਅਧਿਕਾਰੀ ਡੀ. ਐਸ. ਪੀ ਵਿਕਰਾਂਤ ਬੋਨਸਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੇਲੇ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ 350 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਹੋਮ ਗਾਰਡ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਟਰੱਕ, ਟੈਂਪੂ ਅਤੇ ਟਰੈਕਟਰ ਪੰਜਾਬ ਦੀ ਸਰਹੱਦ ਤੋਂ ਬਾਹਰ ਹਿਮਾਚਲ ਦੀ ਸਰਹੱਦ ਵਿਚ ਦਾਖਲ ਨਹੀਂ ਹੋ ਸਕਣਗੇ। ਮੇਲਾ ਅਧਿਕਾਰੀ ਧਰਮਪਾਲ ਨੇ ਖੁਦ ਮੰਦਰ ਕੰਪਲੈਕਸ ਦਾ ਨਿਰੀਖਣ ਕੀਤਾ ਅਤੇ ਸੁਰੱਖਿਆ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਦੂਜੇ ਪਾਸੇ ਨਗਰ ਕੌਂਸਲ ਦੀ ਅਫਸਰ ਪ੍ਰੀਤਮਾ ਰਾਏ ਨੇ ਕਿਹਾ ਕਿ ਉਹ ਖੁਦ ਸਮੇਂ-ਸਮੇਂ ’ਤੇ ਸਫਾਈ ਵਿਵਸਥਾ ਦਾ ਨਿਰੀਖਣ ਕਰ ਰਹੇ ਹਨ, ਗਲੀਆਂ ਅਤੇ ਪਖਾਨਿਆਂ 'ਚ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News