ਗਰਮੀਆਂ ''ਚ ਮਾਤਾ ਵੈਸ਼ਣੋ ਦੇਵੀ ਦੀ ਯਾਤਰਾ ਨੂੰ ਸੌਖਾਲਾ ਬਣਾਏ ਸ਼ਰਾਈਨ ਬੋਰਡ : ਰਾਜਪਾਲ

04/30/2019 10:12:08 AM

ਜੰਮੂ— ਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸਿਮਰਨਦੀਪ ਸਿੰਘ ਨੇ ਸੋਮਵਾਰ ਨੂੰ ਰਾਜ ਭਵਨ ਜੰਮੂ 'ਚ ਰਾਜਪਾਲ ਸੱਤਿਆ ਪਾਲ ਮਲਿਕ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਟੜਾ ਤੋਂ ਲੈ ਕੇ ਭਵਨ ਤਕ ਸ਼ਰਾਈਨ ਬੋਰਡ ਵਲੋਂ ਜਾਰੀ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਲੈ ਕੇ ਚਰਚਾ ਕੀਤੀ। ਰਾਜਪਾਲ ਮਲਿਕ ਨੇ ਸ਼ਰਾਈਨ ਬੋਰਡ ਨੂੰ ਗਰਮੀਆਂ ਦੇ ਮੌਸਮ ਵਿਚ ਯਾਤਰੀਆਂ ਦੀ ਸਹੂਲਤ ਲਈ ਯਾਤਰਾ ਨੂੰ ਸੌਖਾਲਾ ਬਣਾਉਣ ਦੀ ਸਲਾਹ ਦਿੱਤੀ।
ਅਧਿਕਾਰੀ ਨੇ ਜਾਣੂ ਕਰਵਾਇਆ ਕਿ ਗਰਮੀਆਂ ਦੇ ਮੌਸਮ 'ਚ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਵਿਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਚ ਭਾਰੀ ਵਾਧਾ ਹੁੰਦਾ ਹੈ, ਜਿਸ ਕਾਰਨ ਸ਼ਰਾਈਨ ਬੋਰਡ ਪਹਿਲਾਂ ਸਾਰੀਆਂ ਤਿਆਰੀਆਂ ਕਰ ਲੈਂਦਾ ਹੈ। ਗਰਮੀਆਂ ਦੇ ਮੌਸਮ 'ਚ ਤੀਰਥ ਯਾਤਰੀਆਂ ਦੀ ਸਫਲ ਯਾਤਰਾ ਨੂੰ ਲੈ ਕੇ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਰਾਜਪਾਲ ਨੂੰ ਤੀਰਥ ਯਾਤਰੀਆਂ ਲਈ ਮੌਜੂਦਾ ਸਹੂਲਤਾਂ ਨੂੰ ਵਧਾਉਣ ਅਤੇ ਗਰਮੀ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਕੀਤੀ ਗਈ ਵਿਵਸਥਾ ਬਾਰੇ ਵੀ ਜਾਣਕਾਰੀ ਦਿੱਤੀ।


Tanu

Content Editor

Related News