ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ

1/14/2020 2:11:06 PM

ਕਟੜਾ— ਮਕਰ ਸੰਕ੍ਰਾਂਤੀ 'ਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ ਸ਼ਰਾਈਨ ਬੋਰਡ ਵਲੋਂ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਪ੍ਰਾਚੀਨ ਗੁਫਾ ਨੂੰ ਸ਼ਰਧਾਲੂਆਂ ਲਈ ਖੋਲ੍ਹਣ ਦਾ ਫੈਸਲਾ ਲਿਆ ਹੈ। ਦੇਸ਼ ਭਰ ਤੋਂ ਮਾਤਾ ਦੇ ਦਰ 'ਤੇ ਸੀਸ ਝੁਕਾਉਣ ਵਾਲੇ ਸ਼ਰਧਾਲੂਆਂ ਨੂੰ ਪ੍ਰਾਚੀਨ ਗੁਫਾ ਦੇ ਖੁੱਲ੍ਹਣ ਦਾ ਬੇਸਬਰੀ ਨਾਲ ਉਡੀਕ ਰਹਿੰਦੀ ਹੈ।

ਇੱਥੇ ਦੱਸ ਦੇਈਏ ਕਿ ਮਕਰ ਸੰਕ੍ਰਾਂਤੀ ਤੋਂ ਬਾਅਦ ਵੀ ਕਈ ਵਾਰ ਗੁਫਾ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਂਦਾ ਹੈ। ਹਾਲਾਂਕਿ ਕਿਸ ਦਿਨ ਗੁਫਾ ਨੂੰ ਖੋਲ੍ਹਿਆ ਜਾਣਾ ਹੈ, ਇਹ ਸ਼ਰਧਾਲੂਆਂ ਦੀ ਗਿਣਤੀ 'ਤੇ ਨਿਰਭਰ ਕਰਦਾ ਹੈ। ਜਿਸ ਦਿਨ ਸ਼ਰਧਾਲੂਆਂ ਦੀ ਗਿਣਤੀ 'ਚ 10 ਹਜ਼ਾਰ ਤੋਂ ਘੱਟ ਰਹਿੰਦੀ ਹੈ, ਉਸ ਦਿਨ ਕੁਝ ਘੰਟਿਆਂ ਲਈ ਗੁਫਾ ਨੂੰ ਖੋਲ੍ਹਿਆ ਜਾਂਦਾ ਹੈ। ਦੱਸਣਯੋਗ ਹੈ ਕਿ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਹਰ ਸਾਲ ਲੱਖਾਂ ਦੀ ਗਿਣਤੀ 'ਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪੁੱਜਦੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Tanu

This news is Edited By Tanu