''ਚਲੋ ਮਾਂ ਦੇ ਦਰਬਾਰ'', ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਭਗਤਾਂ ਲਈ ਖੁਸ਼ਖ਼ਬਰੀ

Sunday, Sep 06, 2020 - 02:28 PM (IST)

''ਚਲੋ ਮਾਂ ਦੇ ਦਰਬਾਰ'', ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਭਗਤਾਂ ਲਈ ਖੁਸ਼ਖ਼ਬਰੀ

ਜੰਮੂ— ਕੋਰੋਨਾ ਆਫ਼ਤ ਦਰਮਿਆਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲੇ ਤੀਰਥ ਯਾਤਰੀਆਂ ਲਈ ਚੰਗੀ ਖ਼ਬਰ ਹੈ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਤੋਂ ਬਾਹਰ ਆਉਣ ਵਾਲੇ ਭਗਤਾਂ ਦੀ ਗਿਣਤੀ ਵਧਾ ਕੇ ਰੋਜ਼ਾਨਾ 500 ਕਰ ਦਿੱਤੀ ਹੈ, ਜੋ ਪਹਿਲਾਂ ਸਿਰਫ 100 ਹੀ ਸੀ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਮੇਸ਼ ਕੁਮਾਰ ਜਾਂਗਿਡ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਗਤਾਂ ਵਲੋਂ ਸ਼ਰਧਾ ਸੁਮਨ ਵਿਸ਼ੇਸ਼ ਪੂਜਾ ਲਈ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਤੈਅ ਮਿਆਰੀ ਓਪਰੇਟਿੰਗ ਵਿਧੀ (ਐੱਸ. ਓ. ਪੀ.) ਦਾ ਪਾਲਣ ਕਰਦੇ ਹੋਏ ਭਵਨ, ਅਰਧ ਕੁੰਵਾਰੀ, ਕਟੜਾ ਅਤੇ ਜੰਮੂ ਵਿਚ ਤੀਰਥ ਯਾਤਰੀਆਂ ਲਈ ਰਹਿਣ ਦੀ ਵਿਵਸਥਾ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਖੁੱਲ੍ਹਿਆ ਮਾਤਾ ਵੈਸ਼ਨੋ ਦੇਵੀ ਦਾ ਦਰਬਾਰ, ਪਹਿਲੇ ਦਿਨ ਭਗਤਾਂ ਨੇ ਇੰਝ ਕੀਤੇ ਦਰਸ਼ਨ

ਦੱਸ ਦੇਈਏ ਕਿ ਕੋਰੋਨਾ ਆਫ਼ਤ ਅਤੇ ਤਾਲਾਬੰਦੀ ਦੀ ਵਜ੍ਹਾ ਕਰਕੇ 5 ਮਹੀਨੇ ਤੱਕ ਵੈਸ਼ਨੇ ਦੇਵੀ ਦੀ ਯਾਤਰਾ 'ਤੇ ਰੋਕ ਲਾ ਦਿੱਤੀ ਗਈ ਸੀ, ਜਿਸ ਨੂੰ ਪਿਛਲੇ ਮਹੀਨੇ 16 ਅਗਸਤ ਨੂੰ ਕੁਝ ਸ਼ਰਤਾਂ ਨਾਲ ਖੋਲ੍ਹਿਆ ਗਿਆ। ਫਿਰ ਤੋਂ ਯਾਤਰਾ ਸ਼ੁਰੂ ਕਰਨ ਤੋਂ ਬਾਅਦ ਯਾਤਰਾ ਸੁਚਾਰੂ ਰੂਪ ਨਾਲ ਚੱਲ ਰਹੀ ਹੈ। ਪਹਿਲਾਂ ਰੋਜ਼ਾਨਾ 2000 ਭਗਤਾਂ ਨੂੰ ਹੀ ਦਰਸ਼ਨਾਂ ਦੀ ਇਜਾਜ਼ਤ ਸੀ, ਜਿਸ 'ਚੋਂ 100 ਜੰਮੂ-ਕਸ਼ਮੀਰ ਤੋਂ ਇਲਾਵਾ ਹੋਰ ਸੂਬਿਆਂ ਤੋਂ ਆ ਸਕਦੇ ਸਨ। ਕੋਰੋਨਾ ਆਫ਼ਤ ਕਾਰਨ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 18 ਮਾਰਚ 2020 ਨੂੰ ਹੀ ਵੈਸ਼ਨੋ ਦੇਵੀ ਦੀ ਯਾਤਰਾ 'ਤੇ ਰੋਕ ਲਾ ਦਿੱਤੀ ਸੀ।


author

Tanu

Content Editor

Related News