ਮਾਤਾ ਵੈਸ਼ਨੋ ਦੇਵੀ ਭੱਜ-ਦੌੜ ਘਟਨਾ: ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ

Saturday, Jan 01, 2022 - 03:08 PM (IST)

ਮਾਤਾ ਵੈਸ਼ਨੋ ਦੇਵੀ ਭੱਜ-ਦੌੜ ਘਟਨਾ: ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ

ਜੰਮੂ (ਭਾਸ਼ਾ)— ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸਥਿਤ ਮਾਤਾ ਵੈਸ਼ਨੋ ਦੇਵੀ ’ਚ ਵਾਪਰੀ ਭੱਜ-ਦੌੜ ਦੀ ਘਟਨਾ ’ਚ ਜ਼ਖਮੀ ਹੋਏ ਸ਼ਰਧਾਲੂਆਂ ਨਾਲ ਸ਼ਨੀਵਾਰ ਯਾਨੀ ਕਿ ਅੱਜ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਦੱਸਿਆ ਕਿ ਤ੍ਰਿਕੂਟਾ ਪਹਾੜੀਆਂ ’ਤੇ ਸਥਿਤ ਮਾਤਾ ਵੈਸ਼ਨੋ ਦੇਵੀ ’ਚ ਭੀੜ ਦੇ ਚੱਲਦੇ ਤੜਕੇ ਮਚੀ ਭੱਜ-ਦੌੜ ’ਚ 2 ਔਰਤਾਂ ਸਮੇਤ ਘੱਟੋ-ਘੱਟ 12 ਲੋਕਾਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ’ਚ ਵਾਪਰੀ ਭੱਜ-ਦੌੜ ਦੀ ਘਟਨਾ: ਮ੍ਰਿਤਕਾਂ ’ਚੋਂ 8 ਲੋਕਾਂ ਦੀ ਹੋਈ ਪਛਾਣ

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਜਤਿੰਦਰ ਸਿੰਘ ਨੇ ਕਾਕਰਿਆਲ ਸਥਿਤ ਮਾਤਾ ਵੈਸ਼ਨੋ ਦੇਵੀ ਨਾਰਾਇਣ ਸੁਪਰਸਪੈਸ਼ਲਿਸਟ ਹਸਪਤਾਲ ਜਾ ਕੇ ਜ਼ਖਮੀਆਂ ਹਾਲ-ਚਾਲ ਜਾਣਿਆ ਅਤੇ ਇਸ ਦੌਰਾਨ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਹਾਦਸੇ ’ਚ ਕੁੱਲ 15 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ’ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦਕਿ 4 ਨੂੰ ਇਲਾਜ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ’ਚ ਮਚੀ ਭੱਜ-ਦੌੜ; 12 ਦੀ ਮੌਤ, ਇਨ੍ਹਾਂ ਨੰਬਰਾਂ ’ਤੇ ਕਾਲ ਕਰ ਕੇ ਲਓ ਆਪਣਿਆਂ ਦੀ ਜਾਣਕਾਰੀ

ਅਧਿਕਾਰੀਆਂ ਨੇ ਦੱਸਿਆ ਕਿ ਮੰਤਰੀ ਨੇ ਜ਼ਖਮੀ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਨੇ ਵੀ ਉਨ੍ਹਾਂ ਨੂੰ ਮਰੀਜ਼ਾਂ ਦੀ ਹਾਲਤ ਦੇ ਸਬੰਧ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਰਵਿੰਦਰ ਰੈਨਾ, ਸੀਨੀਅਰ ਪਾਰਟੀ ਨੇਤਾ ਦਵਿੰਦਰ ਸਿੰਘ ਰਾਣਾ ਅਤੇ ਸੁਰਜੀਤ ਸਿੰਘ ਸਲਾਠੀਆ ਨੇ ਵੀ ਵੱਖ-ਵੱਖ ਹਸਪਤਾਲ ਅਤੇ ਨੇੜੇ ਕਟੜਾ ਆਧਾਰ ਕੈਂਪ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। 


author

Tanu

Content Editor

Related News