ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

10/23/2021 1:49:25 PM

ਜੰਮੂ— ਜੰਮੂ-ਕਸ਼ਮੀਰ ’ਚ ਸਥਿਤ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ ਹੈ। ਜੋ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨੂੰ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਵੇਂ ਦਿਸ਼ਾ-ਨਿਰਦੇਸ਼ ਮੁਤਾਬਕ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੀ ਨੈਗੇਟਿਵ ਟੈਸਟ ਰਿਪੋਰਟ ਲਿਆਉਣਾ ਜ਼ਰੂਰੀ ਹੋਵੇਗਾ। ਨਾਲ ਹੀ ਜਾਂਚ ਰਿਪੋਰਟ 72 ਘੰਟੇ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। 

ਓਧਰ ਜੰਮੂ-ਕਸ਼ਮੀਰ ਸਰਕਾਰ ਨੇ ਜਾਰੀ ਹੁਕਮ ਵਿਚ ਕਿਹਾ ਕਿ ਸਿਰਫ਼ ਉਨ੍ਹਾਂ ਯਾਤਰੀਆਂ ਨੂੰ ਮਾਤਾ ਦੇ ਦਰਬਾਰ ’ਚ ਐਂਟਰੀ ਕਰਨ ਦੀ ਇਜਾਜ਼ਤ ਹੋਵੇਗੀ, ਜਿਨ੍ਹਾਂ ’ਚ ਕੋਵਿਡ-19 ਦੇ ਲੱਛਣ ਨਹੀਂ ਦਿੱਸਣਗੇ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸੂਬੇ ਵਿਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਹੁਕਮ ਮੁਤਾਬਕ ਵੈਲਿਡ ਅਤੇ ਵੈਰੀਫ਼ਾਈਡ ਆਰ. ਟੀ. ਪੀ. ਸੀ. ਆਰ./ਰੈਪਿਡ ਐਂਟੀਜਨ ਟੈਸਟ ਰਿਪੋਰਟ 72 ਘੰਟੇ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ।

ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਸਕੱਤਰ ਦੇ ਦਸਤਖ਼ਤ ਵਾਲੇ ਹੁਕਮ ਮੁਤਾਬਕ ਕੋਵਿਡ-19 ਨਿਯਮਾਂ ਦੀ ਸਖਤਾਈ ਨਾਲ ਪਾਲਣ ਹੋਣੀ ਚਾਹੀਦੀ ਹੈ। ਜੰਮੂ-ਕਸ਼ਮੀਰ ਸਰਕਾਰ ਵਲੋਂ ਇਹ ਹੁਕਮ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ’ਚ ਵੱਧ ਅਤੇ ਘੱਟ ਗਿਣਤੀ ਜਾਰੀ ਹੈ। 

Tanu

This news is Content Editor Tanu