ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਹੋਇਆ ਇਹ ਐਲਾਨ

Saturday, Feb 01, 2025 - 10:31 AM (IST)

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਹੋਇਆ ਇਹ ਐਲਾਨ

ਜੰਮੂ- ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ (ਐੱਸਐੱਮਵੀਡੀਐੱਸਬੀ) ਨੇ ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਪ੍ਰਸਿੱਧ ਵੈਸ਼ਣੋ ਦੇਵੀ ਮੰਦਰ 'ਚ ਸੀਨੀਅਰ ਨਾਗਰਿਕਾਂ ਅਤੇ ਦਿਵਿਆਂਗ ਤੀਰਥਯਾਤਰੀਆਂ ਲਈ ਇਕ 'ਸਮਰਪਿਤ ਹੈਲੀਕਾਪਟਰ ਕੋਟਾ' ਸਹੂਲਤ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ। ਐੱਸਐੱਮਵੀਡੀਐੱਸਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਅੰਸ਼ੁਲ ਗਰਗ ਨੇ ਦੱਸਿਆ ਕਿ ਤੀਰਥ ਯਾਤਰੀ ਸੇਵਾਵਾਂ ਨੂੰ ਵਧਾਉਣ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਗਈਆਂ ਨਵੀਆਂ ਪਹਿਲਾਂ ਦੇ ਅਧੀਨ ਹੀ ਇਸ ਸਹੂਲਤ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਸ਼ਨੀਵਾਰ ਨੂੰ ਕੋਟਾ ਉਪਲੱਬਧ ਹੋਵੇਗਾ। 

ਇਹ ਵੀ ਪੜ੍ਹੋ : ਕੁੰਭ ਮੇਲੇ 'ਚ ਵੀ ਸੁਸ਼ੋਭਿਤ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ, ਇਸ ਅਖਾੜੇ 'ਚ ਨਹੀਂ ਆ ਸਕਦੇ ਨਾਗਾ ਸਾਧੂ

ਗਰਗ ਨੇ ਕਿਹਾ ਕਿ ਬੋਰਡ ਸਮੇਂ-ਸਮੇਂ 'ਤੇ ਨਵੀਆਂ ਸਹੂਲਤਾਂ ਸ਼ੁਰੂ ਕਰ ਕੇ ਅਤੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਉੱਨਤ ਕਰ ਕੇ ਤੀਰਥ ਯਾਤਰਾ ਦੇ ਅਨੁਭਵ ਨੂੰ ਬਿਹਤਰ ਬਣਾਉਣ ਲਈ ਹਮੇਸ਼ਾ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ,''ਸੀਨੀਅਰ ਨਾਗਰਿਕ ਮੰਚ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਜਵਾਬ 'ਚ ਇਹ ਸਹੂਲਤ ਸ਼ੁਰੂ ਕੀਤੀ ਗਈ ਹੈ। ਮੰਚ ਨੇ ਹਾਲ ਹੀ 'ਚ ਇਕ ਉੱਚ ਪੱਧਰੀ ਕਮੇਟੀ ਨਾਲ ਬੈਠਕ ਕਰਕੇ ਇਕ ਵੱਖ ਹੈਲੀਕਾਪਟਰ ਬੁਕਿੰਗ ਕੋਟਾ ਦੀ ਮੰਗ ਕੀਤੀ ਸੀ।'' ਗਰਗ ਨੇ ਕੱਟੜਾ 'ਚ ਪੱਤਰਕਾਰਾਂ ਨੂੰ ਦੱਸਿਆ,''ਬੈਟਰੀ ਕਾਰ ਬੁਕਿੰਗ ਲਈ ਵੀ ਇਸੇ ਤਰ੍ਹਾਂ ਦਾ ਕੋਟਾ ਲਾਗੂ ਕੀਤਾ ਗਿਆ ਸੀ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News