ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸ਼ਨੀਵਾਰ-ਐਤਵਾਰ ਨੂੰ 1 ਘੰਟਾ ਵਾਧੂ ਮਿਲੇਗੀ ਇਹ ਸਹੂਲਤ
Sunday, May 28, 2023 - 11:21 AM (IST)
ਕਟੜਾ, (ਅਮਿਤ)- ਗਰਮੀਆਂ ਦੀਆਂ ਛੁੱਟੀਆਂ ਦੌਰਾਨ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਚ ਵਾਧੇ ਨੂੰ ਦੇਖਦੇ ਹੋਏ ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼੍ਰਾਈਨ ਬੋਰਡ ਵੱਲੋਂ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਯਾਤਰਾ ਰਜਿਸਟ੍ਰੇਸ਼ਨ ਰੂਮ ਆਪਣੇ ਤੈਅ ਸਮੇਂ ਤੋਂ 1 ਘੰਟਾ ਪਹਿਲਾਂ ਖੋਲ੍ਹਿਆ ਜਾਵੇਗਾ। ਉਥੇ ਹੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸ਼ਰਧਾਲੂਆਂ ਦੀ ਭੀੜ ਦੇ ਚਲਦੇ ਹੁਣ 8 ਵਾਧੂ ਕਾਊਂਟਰ ਵੀ ਸ਼੍ਰਾਈਨ ਬੋਰਡ ਪ੍ਰਸ਼ਾਸਨ ਦੁਆਰਾ ਖੋਲ੍ਹੇ ਜਾ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਲੰਬੀਆਂ ਲਾਈਨਾਂ 'ਚ ਯਾਤਰਾ ਰਜਿਸਟ੍ਰੇਸ਼ਨ ਹਾਸਿਲ ਕਰਨ ਲਈ ਨਾ ਖੜ੍ਹਾ ਹੋਣਾ ਪਵੇ।
ਇਹ ਵੀ ਪੜ੍ਹੋ– ਮੁੰਬਈ ਏਅਰਪੋਰਟ 'ਤੇ ਅਚਾਨਕ ਜਹਾਜ਼ 'ਚੋਂ ਉਤਾਰ ਦਿੱਤੇ 300 ਤੋਂ ਵਧੇਰੇ ਯਾਤਰੀ, ਮਚੀ ਹਫੜਾ-ਦਫੜੀ
ਜਾਣਕਾਰੀ ਮੁਤਾਬਕ, ਇਸਤੋਂ ਪਹਿਲਾਂ ਰਜਿਸਟ੍ਰੇਸ਼ਨ ਲਈ ਸ਼੍ਰਾਈਨ ਬੋਰਡ ਪ੍ਰਸ਼ਾਸਨ ਵੱਲੋਂ 33 ਕਾਊਂਟਰ ਖੋਲ੍ਹੇ ਗਏ ਸਨ ਜਦਕਿ ਮੌਜੂਦਾ ਸਮੇਂ 'ਚ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਭੀੜ ਦੇ ਚਲਦੇ ਕਾਊਂਟਰਾਂ ਦੀ ਗਿਣਤੀ ਨੂੰ ਵਧਾ ਕੇ 36 ਕਰ ਦਿੱਤਾ ਗਿਆ ਹੈ। ਸ਼੍ਰਾਈਨ ਬੋਰਡ ਪ੍ਰਸ਼ਾਸਨ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ 'ਚ 4 ਹੋਰ ਵਾਧੂ ਰਜਿਸਟ੍ਰੇਸ਼ਨ ਕਾਊਂਟਰ ਵੀ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ– BSNL ਗਾਹਕਾਂ ਲਈ ਅਹਿਮ ਖ਼ਬਰ, 2 ਹਫ਼ਤਿਆਂ ’ਚ ਕੰਪਨੀ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ
ਉਥੇ ਹੀ ਸ਼੍ਰਾਈਨ ਬੋਰਡ ਪ੍ਰਸ਼ਾਸਨ ਭੀੜ ਨੂੰ ਦੇਖਦੇ ਹੋਏ ਸ਼ਨੀਵਾਰ ਅਤੇ ਐਤਵਾਰ ਨੂੰ ਯਾਤਰਾ ਰਜਿਸਟ੍ਰੇਸ਼ਨ ਰੂਮ-1 ਅਤੇ ਯਾਤਰਾ ਰਜਿਸਟ੍ਰੇਸ਼ਨ ਰੂਪ-2 'ਤੇ 2-2- ਕਾਊਂਟਰ ਤੈਅ ਸਮੇਂ ਤੋਂ 1 ਘੰਟਾ ਪਹਿਲਾਂ ਯਾਨੀ ਸਵੇਰੇ 4 ਵਜੇ ਤੋਂ ਖੁੱਲ੍ਹਣਗੇ, ਜਦਕਿ ਬਾਕੀ ਦਿਨਾਂ 'ਚ 1-1 ਕਾਊਂਟ ਨੂੰ 4 ਵਜੇ ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ– ਸਾਵਧਾਨ! ਤੁਹਾਡੇ ਫੋਨ 'ਚੋਂ ਨਿੱਜੀ ਡਾਟਾ ਚੋਰੀ ਕਰ ਰਿਹੈ ਇਹ ਵਾਇਰਸ, CERT-In ਨੇ ਜਾਰੀ ਕੀਤਾ ਅਲਰਟ