ਮਾਤਾ ਵੈਸ਼ਨੋ ਦੇਵੀ ’ਚ ਮਚੀ ਭੱਜ-ਦੌੜ; 12 ਦੀ ਮੌਤ, ਇਨ੍ਹਾਂ ਨੰਬਰਾਂ ’ਤੇ ਕਾਲ ਕਰ ਕੇ ਲਓ ਆਪਣਿਆਂ ਦੀ ਜਾਣਕਾਰੀ
Saturday, Jan 01, 2022 - 10:09 AM (IST)
ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਦੇ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਮਚੀ ਭੱਜ-ਦੌੜ ’ਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਹੋਰ ਜ਼ਖਮੀ ਹੋ ਗਏ ਹਨ। ਇਹ ਭੱਜ-ਦੌੜ ਦੀ ਘਟਨਾ ਮੰਦਰ ਦੇ ਗਰਭ ਗ੍ਰਹਿ ਦੇ ਬਾਹਰ ਗੇਟ ਨੰਬਰ 3 ਕੋਲ ਵਾਪਰੀ। ਮਾਤਾ ਵੈਸ਼ਨੋ ਦੇਵੀ ਮੰਦਰ ਜੰਮੂ ਤੋਂ ਕਰੀਬ 50 ਕਿਲੋਮੀਟਰ ਦੂਰ ਤ੍ਰਿਕੂਟਾ ਪਹਾੜੀਆਂ ਦੇ ਸਥਿਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਸਾਲ ਦੀ ਸ਼ੁਰੂਆਤ ’ਤੇ ਮੰਦਰ ਵਿਚ ਦਰਸ਼ਨ ਕਰਨ ਪਹੁੰਚੇ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਭੱਜ-ਦੌੜ ਮਚ ਗਈ।
ਅਧਿਕਾਰੀਆਂ ਨੇ ਕਿਹਾ ਕਿ ਭੱਜ-ਦੌੜ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ। ਲਾਸ਼ਾਂ ਦੀ ਪਛਾਣ ਅਤੇ ਹੋਰ ਕਾਨੂੰਨੀ ਕਾਰਵਾਈ ਲਈ ਕਟੜਾ ਆਧਾਰ ਕੈਂਪ ਦੇ ਇਕ ਹਸਪਤਾਲ ਵਿਚ ਭੇਜਿਆ ਗਿਆ ਹੈ। ਅਧਿਕਾਰੀ ਮੁਤਾਬਕ 20 ਹੋਰ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ’ਚੋਂ ਜ਼ਿਆਦਾ ਦਾ ਮਾਤਾ ਵੈਸ਼ਨੋ ਦੇਵੀ ਨਾਰਾਇਣ ਸੁਪਰਸਪੈਸ਼ਲਿਸਟੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਇਸ ਘਟਨਾ ’ਤੇ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਪ੍ਰਧਾਨ ਮੰਤਰੀ ਮੋਦੀ ਦੇ ਹਵਾਲ ਤੋਂ ਇਕ ਟਵੀਟ ਵਿਚ ਕਿਹਾ, ‘‘ਮਾਤਾ ਵੈਸ਼ਨੋ ਦੇਵੀ ਭਵਨ ’ਚ ਮਚੀ ਭੱਜ-ਦੌੜ ਵਿਚ ਜਾਣ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।
ਉੱਥੇ ਹੀ ਵੈਸ਼ਨੋ ਦੇਵੀ ਵਿਚ ਪਹੁੰਚੇ ਆਪਣਿਆਂ ਦੀ ਖ਼ਬਰ ਲੈਣ ਲਈ ਸ਼ਰਾਈਨ ਬੋਰਡ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।
ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਹੈਲਪਲਾਈਨ ਨੰਬਰ-
01991-234804
01991-234053
ਹੋਰ ਹੈਲਪਲਾਈਨ ਨੰਬਰ-
ਪੀ. ਸੀ. ਆਰ. ਕਟੜਾ 01991-232010/9419145182
ਪੀ. ਸੀ. ਆਰ. ਰਿਆਸੀ 01991-45076/9622856295
ਡੀ. ਸੀ. ਦਫ਼ਤਰ ਰਿਆਸੀ ਕੰਟਰੋਲ ਰੂਮ ਨੰਬਰ
01991245763/9419839557