ਮਾਤਾ ਵੈਸ਼ਨੋ ਦੇਵੀ ਮੰਦਰ ’ਚ ਵਾਪਰੀ ਘਟਨਾ ’ਤੇ PM ਮੋਦੀ ਨੇ ਜਤਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ

01/01/2022 9:57:09 AM

ਜੰਮੂ/ਨਵੀਂ ਦਿੱਲੀ (ਵੈੱਬ ਡੈਸਕ) - ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ਸ਼ਹਿਰ ਵਿਚ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਵਿਚ ਅੱਜ ਤੜਕੇ ਮਚੀ ਭਗਦੜ ਵਿਚ 12 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਵਾਪਰੀ ਇਸ ਘਟਨਾ ਦੇ ਸਬੰਧ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ। ਪੀ.ਐੱਮ ਮੋਦੀ ਨੇ ਇਸ ਸਬੰਧ ’ਚ ਟਵੀਟ ਕਰਦੇ ਹੋਏ ਲਿਖਿਆ ਕਿ ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਮਚੀ ਭੱਜ-ਦੌੜ ਦੌਰਾਨ ਵਾਪਰੀ ਇਹ ਘਟਨਾ ਬਹੁਤ ਦੁੱਖਦ ਘਟਨਾ ਹੈ। ਦੁੱਖੀ ਪਰਿਵਾਰਾਂ ਨਾਲ ਹਮਦਰਦੀ। ਮੈਂ ਕਾਮਨਾ ਕਰਦਾ ਹਾਂ ਕਿ ਇਸ ਘਟਨਾ ਕਾਰਨ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

PunjabKesari

ਮਿਲੀ ਜਾਣਕਾਰੀ ਅਨੁਸਾਰ ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਵਾਪਰੀ ਇਸ ਘਟਨਾ ਦੇ ਸਬੰਧ ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਘਟਨਾ ’ਚ ਜਿਨ੍ਹਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ, ਉਨ੍ਹਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਇਸ ਘਟਨਾ ’ਚ ਜ਼ਖ਼ਮੀ ਹੋਏ ਲੋਕਾਂ ਨੂੰ 50-50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

PunjabKesari

ਦੱਸ ਦੇਈਏ ਕਿ ਪੁਲਸ ਨੇ ਦੱਸਿਆ ਕਿ ਭਵਨ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਸੀ ਅਤੇ ਭੱਜ-ਦੌੜ ਮੱਚ ਗਈ। ਪੁਲਸ ਨੇ ਕਿਹਾ, 'ਇਸ ਹਾਦਸੇ 'ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ ਕਈ ਹੋਰ ਜ਼ਖ਼ਮੀ ਹੋਏ ਹਨ।' ਰਾਹਤ ਅਤੇ ਬਚਾਅ ਕੰਮ ਜਾਰੀ ਹੈ।' ਮਾਤਾ ਵੈਸ਼ਨੋ ਦੇਵੀ ਮੰਦਰ ਜੰਮੂ ਤੋਂ ਨੇੜੇ 50 ਦੂਰੀ ਦੂਰੀ 'ਤੇ ਸਥਿਤ ਹੈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ


rajwinder kaur

Content Editor

Related News