ਫੁੱਲਾਂ ਨਾਲ ਸਜਿਆ ਮਾਤਾ ਵੈਸ਼ਨੋ ਦੇਵੀ ਦਾ ਦਰਬਾਰ, ਨਰਾਤਿਆਂ ਮੌਕੇ ਵੱਡੀ ਗਿਣਤੀ ’ਚ ਭਗਤਾਂ ਦੇ ਆਉਣ ਦੀ ਉਮੀਦ
Sunday, Sep 25, 2022 - 03:19 PM (IST)
ਜੰਮੂ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੀਆਂ ਤ੍ਰਿਕੂਟਾ ਪਹਾੜੀਆਂ ’ਤੇ ਸਥਿਤ ਮਾਤਾ ਵੈਸ਼ਨੋ ਦੇਵੀ ਦਾ ਭਵਨ ਸੋਮਵਾਰ ਤੋਂ ਸ਼ੁਰੂ ਹੋ ਰਹੇ ਨਰਾਤਿਆਂ ਮੌਕੇ ਭਗਤਾਂ ਦਾ ਸਵਾਗਤ ਲਈ ਤਿਆਰ ਹੈ। ਅਧਿਕਾਰੀਆਂ ਮੁਤਾਬਕ ਨਰਾਤਿਆਂ ਦੌਰਾਨ ਦੇਸ਼-ਵਿਦੇਸ਼ ਤੋਂ ਕਰੀਬ 3 ਲੱਖ ਭਗਤਾਂ ਦੇ ਵੈਸ਼ਨੋ ਦੇਵੀ ਦਰਬਾਰ ਪਹੁੰਚਣ ਦੀ ਉਮੀਦ ਹੈ। ਅਜਿਹੇ ’ਚ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਇਸ ਭੀੜ ਦੇ ਮੱਦੇਨਜ਼ਰ ਸੁਰੱਖਿਆ ਨੂੰ ਲੈ ਕੇ ਹੋਰ ਜ਼ਰੂਰੀ ਤਿਆਰੀਆਂ ਕਰ ਰਿਹਾ ਹੈ। ਸ਼ਰਾਈਨ ਬੋਰਡ ਵਲੋਂ ਦਰਬਾਰ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਫੁੱਲਾਂ ਅਤੇ ਰੌਸ਼ਨੀ ਨਾਲ ਸਜਾਇਆ ਗਿਆ ਹੈ।
ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਆਉਣ ਵਾਲੇ ਤੀਰਥ ਯਾਤਰੀਆਂ ਨੂੰ ਕੀਤਾ ਜਾਵੇਗਾ ‘ਟਰੈਕ’, ਸ਼ੁਰੂ ਕੀਤੀ ਗਈ ਖ਼ਾਸ ਸਹੂਲਤ
ਬੋਰਡ ਦੇ ਪ੍ਰਧਾਨ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 31 ਅਗਸਤ ਨੂੰ ਭਗਤਾਂ ਲਈ ਰੇਡੀਓ ਫ੍ਰੀਕਵੈਂਸੀ ਆਈਡੈਂਟੀਫਿਕੇਸ਼ਨ ਸਿਸਟਮ (RFID) ਦੀ ਸ਼ੁਰੂਆਤ ਕੀਤੀ ਸੀ। RFID ਨਵੇਂ ਸਾਲ ਮੌਕੇ ਵੈਸ਼ਨੋ ਦੇਵੀ ’ਚ ਮਚੀ ਭਾਜੜ ਤੋਂ ਬਾਅਦ ਸ਼ਰਧਾਲੂਆਂ ਦੀ ਸਹੂਲਤ ਲਈ ਮਨਜ਼ੂਰ ਕੀਤੇ ਗਏ ਕਈ ਪ੍ਰਾਜੈਕਟਾਂ ’ਚ ਇਕ ਹੈ। ਉਕਤ ਭਾਜੜ ’ਚ 12 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 16 ਹੋਰ ਜ਼ਖਮੀ ਹੋਏ ਸਨ।
ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ: ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਨਵੇਂ ਬਣੇ ਦੁਰਗਾ ਭਵਨ ’ਚ ਮੁਫ਼ਤ ’ਚ ਠਹਿਰ ਸਕਣਗੇ ਸ਼ਰਧਾਲੂ
ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅੰਸ਼ੁਲ ਗਰਗ ਨੇ ਦੱਸਿਆ ਕਿ ਅਸੀਂ ਦੋ ਕੰਟਰੋਲ ਰੂਮ ਬਣਾਏ ਹਨ ਅਤੇ ਭਵਨ ਤੱਕ ਜਾਣ ਦੇ ਰਸਤੇ ’ਚ ਕੁੱਲ 120 ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ ਤਾਂ ਕਿ ਭੀੜ ਨੂੰ ਕੰਟਰੋਲ ਕੀਤਾ ਜਾ ਸਕੇ। RFID ਕਾਰਡ ਪ੍ਰਣਾਲੀ ਭਗਤਾਂ ਲਈ ਜ਼ਰੂਰੀ ਹੈ ਅਤੇ ਇਸ ਤੋਂ ਭੀੜ ਨੂੰ ਕੰਟਰੋਲ ਕਰਨ ਅਤੇ ਅਸਲ ਸਮੇਂ ’ਚ ਭਗਤਾਂ ’ਤੇ ਨਜ਼ਰ ਰੱਖਣ ’ਚ ਮਦਦ ਮਿਲੇਗੀ।
ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਆਉਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ
ਬੋਰਡ ਵਲੋਂ ਇਹ ਨਵੀਂ ਪਹਿਲ ਕੀਤੀ ਗਈ ਹੈ ਅਤੇ ਅਸੀਂ ਵਿਸ਼ੇਸ਼ ਜ਼ਰੂਰਤ ਵਾਲੇ ਲੋਕਾਂ ਦੀ ਮਦਦ ਲਈ ਹੈਲਪ ਡੈਸਕ ਸਥਾਪਤ ਕੀਤਾ ਹੈ। ਉਨ੍ਹਾਂ ਨੂੰ ਭਵਨ ’ਚ ਦਰਸ਼ਨ ਲਈ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਿਵਿਆਂਗ ਭਗਤਾਂ ਨੂੰ ਭਵਨ ਤੱਕ ਪਹੁੰਚਣ ਲਈ ਮੁਫ਼ਤ ’ਚ ਘੋੜੇ ਅਤੇ ਬੈਟਰੀ ਕਾਰ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।