ਮਾਤਾ ਵੈਸ਼ਨੋ ਦੇਵੀ ਘਟਨਾ: ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ

Saturday, Jan 01, 2022 - 10:44 AM (IST)

ਮਾਤਾ ਵੈਸ਼ਨੋ ਦੇਵੀ ਘਟਨਾ: ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ

ਜੰਮੂ/ਨਵੀਂ ਦਿੱਲੀ— ਜੰਮੂ-ਕਸ਼ਮੀਰ ਵਿਚ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਮਚੀ ਭੱਜ-ਦੌੜ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਭੱਜ-ਦੌੜ ਮੰਦਰ ਦੇ ਗਰਭ ਗ੍ਰਹਿ ਦੇ ਬਾਹਰ ਗੇਟ ਨੰਬਰ-3 ਕੋਲ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਸਾਲ ਦੀ ਸ਼ੁਰੂਆਤ ’ਤੇ ਮੰਦਰ ਵਿਚ ਦਰਸ਼ਨ ਕਰਨ ਪਹੁੰਚੇ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਭੱਜ-ਦੌੜ ਮਚ ਗਈ। 

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ’ਚ ਮਚੀ ਭੱਜ-ਦੌੜ; 12 ਦੀ ਮੌਤ, ਇਨ੍ਹਾਂ ਨੰਬਰਾਂ ’ਤੇ ਕਾਲ ਕਰ ਕੇ ਲਓ ਆਪਣਿਆਂ ਦੀ ਜਾਣਕਾਰੀ

PunjabKesari

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਉਹ ਮਾਤਾ ਵੈਸ਼ਨੋ ਦੇਵੀ ਭਵਨ ’ਚ ਭੱਜ-ਦੌੜ ਮਚਣ ਨਾਲ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੇ ਟਵੀਟ ਕੀਤਾ, ‘‘ਮੈਂ ਇਹ ਜਾਣ ਕੇ ਬਹੁਤ ਦੁਖੀ ਹਾਂ ਕਿ ਮਾਤਾ ਵੈਸ਼ਨੋ ਦੇਵੀ ਭਵਨ ’ਚ ਇਕ ਬਦਕਿਸਮਤੀਪੂਰਨ ਭੱਜ-ਦੌੜ ’ਚ ਸ਼ਰਧਾਲੂਆਂ ਦੀ ਮੌਤ ਹੋ ਗਈ। ਮੈਂ ਜ਼ਖਮੀ ਹੋਏ ਲੋਕਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। 

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਮੰਦਰ ’ਚ ਵਾਪਰੀ ਘਟਨਾ ’ਤੇ PM ਮੋਦੀ ਨੇ ਜਤਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ

 

PunjabKesari

ਓਧਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਾਤਾ ਵੈਸ਼ਨੋ ਦੇਵੀ ਮੰਦਰ ’ਚ ਵਾਪਰੀ ਭੱਜ-ਦੌੜ ਦੀ ਘਟਨਾ ’ਤੇ ਦੁੱਖ ਜ਼ਾਹਰ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਮਾਤਾ ਵੈਸ਼ਨੋ ਦੇਵੀ ਮੰਦਰ ’ਚ ਭੱਜ-ਦੌੜ ਦੀ ਘਟਨਾ ਬਦਕਿਸਮਤੀਪੂਰਨ ਹੈ। ਮੈਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਉਨ੍ਹਾਂ ਨੇ ਘਟਨਾ ਵਿਚ ਜ਼ਖਮੀ ਹੋਏ ਲੋਕਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਮਾਤਾ ਵੈਸ਼ਨੋ ਦੇਵੀ ਮੰਦਰ 'ਚ ਭੱਜ-ਦੌੜ ਕਾਰਨ 12 ਸ਼ਰਧਾਲੂਆਂ ਦੀ ਮੌਤ

PunjabKesari

ਦੱਸ ਦੇਈਏ ਕਿ ਮਾਤਾ ਵੈਸ਼ਨੋ ਦੇਵੀ ਮੰਦਰ ਜੰਮੂ ਤੋਂ ਕਰੀਬ 50 ਕਿਲੋਮੀਟਰ ਦੂਰ ਤ੍ਰਿਕੂਟਾ ਪਹਾੜੀਆਂ ’ਤੇ ਸਥਿਤ ਹੈ। ਇਸ ਘਟਨਾ ਦੇ ਸਬੰਧ ਵਿਚ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਦੇ ਦਫਤਰ ਨੇ ਟਵੀਟ ਵਿਚ ਕਿਹਾ, ‘‘ਮਾਤਾ ਵੈਸ਼ਨੋ ਦੇਵੀ ਅਸਥਾਨ ’ਤੇ ਭੱਜ-ਦੌੜ ਕਾਰਨ ਲੋਕਾਂ ਦੀ ਮੌਤ ਤੋਂ ਬੇਹੱਦ ਦੁਖੀ ਹਾਂ। ਮਿ੍ਰਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਿਨਹਾ ਨੇ ਕਿਹਾ ਕਿ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਭੱਜ-ਦੌੜ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਦਾ ਹੁਕਮ ਦਿੱਤਾ ਹੈ। 


author

Tanu

Content Editor

Related News