ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਖ਼ਰਾਬ ਮੌਸਮ ਦੇ ਚੱਲਦਿਆਂ ਲਿਆ ਇਹ ਫ਼ੈਸਲਾ
Wednesday, Jul 19, 2023 - 01:01 PM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕੱਟੜਾ ਸ਼ਹਿਰਾਂ 'ਚ ਪਿਛਲੇ 43 ਸਾਲਾਂ 'ਚ ਸਭ ਤੋਂ ਵੱਧ ਮੀਂਹ ਹੋਣ ਕਾਰਨ ਜ਼ਮੀਨ ਖਿਸਕਣ ਦੇ ਖ਼ਤਰੇ ਨੂੰ ਦੇਖਦੇ ਹੋਏ ਮਾਤਾ ਵੈਸ਼ਣੋ ਦੇਵੀ ਮੰਦਰ ਦਾ ਨਵਾਂ ਮਾਰਗ ਤੀਰਥ ਯਾਤਰੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਖ਼ਰਾਬ ਮੌਸਮ ਕਾਰਨ ਮੰਦਰ ਲਈ ਹੈਲੀਕਾਪਟਰ ਸੇਵਾ ਵੀ ਮੁਲਤਵੀ ਕਰ ਦਿੱਤੀ ਗਈ ਹੈ। ਹਾਲਾਂਕਿ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਤੀਰਥ ਯਾਤਰੀ ਤ੍ਰਿਕੁਟਾ ਪਹਾੜੀਆਂ ਦੇ ਉੱਪਰ ਸਥਿਤ ਮੰਦਰ ਤੱਕ ਪੁਰਾਣੇ ਰਸਤੇ ਤੋਂ ਪਹੁੰਚ ਸਕਣਗੇ।
ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ (ਐੱਸ.ਐੱਮ.ਵੀ.ਡੀ.ਐੱਸ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅੰਸ਼ੁਲ ਗਰਗ ਨੇ ਦੱਸਿਆ,''ਜ਼ਮੀਨ ਖਿਸਕਣ ਦੇ ਖ਼ਤਰੇ ਕਾਰਨ ਨਵੇਂ ਮਾਰਗ 'ਤੇ ਯਾਤਰਾ ਰੋਕ ਦਿੱਤੀ ਗਈ ਹੈ। ਹਾਲਾਂਕਿ ਪੁਰਾਣੇ ਮਾਰਗ 'ਤੇ ਯਾਤਰਾ ਜਾਰੀ ਹੈ।'' ਵੈਸ਼ਣੋ ਦੇਵੀ ਮੰਦਰ ਜਾਣ ਵਾਲੇ ਤੀਰਥ ਯਾਤਰੀਆਂ ਦੇ ਆਧਾਰ ਕੈਂਪ ਕੱਟੜਾ 'ਚ 24 ਘੰਟੇ 'ਚ 315.4 ਮਿਲੀਮੀਟਰ ਮੀਂਹ ਪਿਆ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ,''ਇਹ 1980 ਦੇ ਬਾਅਦ ਤੋਂ ਸਭ ਤੋਂ ਵੱਧ ਮੀਂਹ ਹੈ। 31 ਜੁਲਾਈ 2019 ਨੂੰ ਕੱਟੜਾ 'ਚ 292.4 ਮਿਲੀਮੀਟਰ ਮੀਂਹ ਪਿਆ ਸੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8