ਕਰਨਾਟਕ ''ਚ ਵੋਟਿੰਗ ਤੋਂ ਪਹਿਲਾਂ 375 ਕਰੋੜ ਰੁਪਏ ਦੀ ਸ਼ਰਾਬ ਅਤੇ ਹੋਰ ਵਸਤੂਆਂ ਜ਼ਬਤ

Tuesday, May 09, 2023 - 05:04 PM (IST)

ਕਰਨਾਟਕ ''ਚ ਵੋਟਿੰਗ ਤੋਂ ਪਹਿਲਾਂ 375 ਕਰੋੜ ਰੁਪਏ ਦੀ ਸ਼ਰਾਬ ਅਤੇ ਹੋਰ ਵਸਤੂਆਂ ਜ਼ਬਤ

ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕਰਨਾਟਕ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਇਨਫੋਰਸਮੈਂਟ ਏਜੰਸੀਆਂ ਨੇ 375 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ, ਨਸ਼ੀਲਾ ਪਦਾਰਥ ਅਤੇ ਹੋਰ ਵਸਤੂਆਂ ਜ਼ਬਤ ਕੀਤੀਆਂ ਹਨ, ਜੋ ਰਾਜ 'ਚ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਰਾਮਦ ਸਮੱਗਰੀ ਦੇ ਮੁੱਲ ਤੋਂ ਸਾਢੇ ਚਾਰ ਗੁਣਾ ਵੱਧ ਹੈ।

ਇਹ ਵੀ ਪੜ੍ਹੋ : ਭਾਰਤੀ ਫ਼ੌਜ 'ਚ ਵੱਡੀ ਤਬਦੀਲੀ, ਅਧਿਕਾਰੀਆਂ ਦੀ ਵਰਦੀ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੂਬੇ 'ਚ 29 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਤੋਂ 288 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। ਕਮਿਸ਼ਨ ਨੇ 81 ਵਿਧਾਨ ਸਭਾ ਸੀਟਾਂ ਨੂੰ 'ਚੋਣ ਖਰਚ ਦੇ ਲਿਹਾਜ ਨਾਲ ਸੰਵੇਦਨਸ਼ੀਲ' ਚਿੰਨ੍ਹਿਤ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਸਖ਼ਤ ਨਿਗਰਾਨੀ ਗੁਆਂਢੀ ਸੂਬਿਆਂ ਨਾਲ ਤਾਲਮੇਲ ਅਤੇ ਏਜੰਸੀਆਂ ਦੇ ਆਪਸੀ ਤਾਲਮੇਲ ਕਾਰਨ ਇਸ ਵਾਰ ਕਰਨਾਟਕ 'ਚ ਲਾਲਚ ਵਾਲੀਆਂ ਵਸਤੂਆਂ ਦੀ ਵੰਡ ਦੀ ਜਾਂਚ ਤੇਜ਼ੀ ਨਾਲ ਹੋਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News