ਕੇਲਿਆਂ ਵਾਲਾ ਵੇਚ ਰਿਹਾ ਹੈ 'ਕੋਰੋਨਾ ਵਾਇਰਸ'

04/08/2020 12:29:31 PM

ਮਥੁਰਾ (ਭਾਸ਼ਾ)— ਮਥੁਰਾ ਵਿਚ ਲੋਕਾਂ ਨੇ ਫਲ ਵੇਚਣ ਵਾਲੇ 'ਤੇ ਥੁੱਕ ਲਾ ਕੇ ਕੇਲੇ ਵੇਚਣ ਦਾ ਦੋਸ਼ ਲਾਇਆ ਹੈ, ਜਿਸ ਤੋਂ ਬਾਅਦ ਕੇਲੇ ਵੇਚਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਉਸ ਨੂੰ ਜ਼ਿਲਾ ਹਸਪਤਾਲ ਦੇ ਆਈਸੋਲੇਸ਼ਨ ਸੈਂਟਰ 'ਚ ਭੇਜ ਦਿੱਤਾ ਹੈ ਅਤੇ ਉਸ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਵਿਕ੍ਰੇਤਾ ਵਾਇਰਸ ਨੂੰ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਉਨ੍ਹਾਂ ਨੇ ਕੇਲਿਆਂ ਨੂੰ ਥੁੱਕ ਲਾਉਂਦੇ ਹੋਏ ਦੇਖਿਆ ਤਾਂ ਉਸ ਨੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਫੜਿਆ ਗਿਆ। 

ਇਹ ਵੀ ਪੜ੍ਹੋ : ਕੋਰੋਨਾ ਦੇ ਖੌਫ ਦੌਰਾਨ ਫਲਾਂ 'ਤੇ ਥੁੱਕ ਲਾਉਣ ਵਾਲੇ ਸਖਸ਼ ਦਾ ਵੀਡੀਓ ਵਾਇਰਲ, ਪੁਲਸ ਨੇ ਦਰਜ ਕੀਤਾ ਮਾਮਲਾ

ਲੋਕਾਂ ਨੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਪੁਲਸ ਸੁਪਰਡੈਂਟ ਅਸ਼ੋਕ ਕੇ. ਮੀਣਾ ਨੇ ਕਿਹਾ ਕਿ ਉਕਤ ਵਿਅਕਤੀ ਦਾ ਨਾਮ ਬੰਟੀ ਹੈ, ਜਿਸ ਦੀ ਕੋਵਿਡ-19 ਦੀ ਜਾਂਚ ਲਈ ਵਰਿੰਦਾਵਨ ਦੇ ਇਕ ਹਸਪਤਾਲ ਵਿਚ ਭੇਜਿਆ ਗਿਆ ਹੈ ਅਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਸਭ ਸਾਫ ਹੋ ਸਕੇਗਾ। ਹਾਲਾਂਕਿ ਬੰਟੀ ਨੇ  ਕੇਲਿਆਂ ਨੂੰ ਥੁੱਕ ਲਾਉਣ ਤੋਂ ਇਨਕਾਰ ਕੀਤਾ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਸਥਾਨਕ ਵਾਸੀਆਂ ਨੇ ਉਸ ਨੂੰ ਘੇਰ ਲਿਆ ਅਤੇ ਬਿਨਾਂ ਕਿਸੇ ਕਾਰਨ ਉਸ 'ਤੇ ਦੋਸ਼ ਲਾਇਆ। ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ' ਦਾ ਕਹਿਰ ਜਾਰੀ, ਦੇਸ਼ 'ਚ ਪੀੜਤਾਂ ਦੀ ਗਿਣਤੀ 5 ਹਜ਼ਾਰ ਤੋਂ ਪਾਰ

ਦੱਸ ਦੇਈਏ ਕਿ ਪਿਛਲੇ ਹਫਤੇ ਵੀ ਮੱਧ ਪ੍ਰਦੇਸ਼ 'ਚ ਇਕ ਫਲ ਵੇਚਣ ਵਾਲੇ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਨੂੰ ਫਲਾਂ 'ਤੇ ਥੁੱਕ ਲਾਉਂਦੇ ਹੋਏ ਦਿਖਾਇਆ ਗਿਆ ਸੀ, ਜੋ ਉਹ ਵੇਚ ਰਿਹਾ ਸੀ। ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ, ਇਸ ਤਰ੍ਹਾਂ ਦੀਆਂ ਖ਼ਬਰਾਂ ਅਤੇ ਵੀਡੀਓ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲੀਆਂ ਹਨ। ਲੋਕਾਂ ਨੂੰ ਜਾਗਰੂਕ ਰਹਿਣ ਦੀ ਲੋੜ ਹੈ ਕਿ ਉਹ ਕੋਈ ਵੀ ਫਲ ਜਾਂ ਸਬਜ਼ੀ ਖਰੀਦ ਤਾਂ ਉਸ ਨੂੰ ਪਹਿਲਾਂ ਚੰਗੀ ਤਰ੍ਹਾਂ ਨਾਲ ਧੋਣ।


Tanu

Content Editor

Related News