ਸਮਾਜ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਅਸਫ਼ਲ ਕਰਨ ਲਈ ਮਤੁਆ ਗੁਰੂ ਦੀਆਂ ਸਿੱਖਿਆਵਾਂ ਮਹੱਤਵਪੂਰਨ : PM ਮੋਦੀ
Wednesday, Mar 30, 2022 - 12:07 PM (IST)
ਕੋਲਕਾਤਾ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮਤੁਆ ਭਾਈਚਾਰੇ ਦੇ ਅਧਿਆਤਮਕ ਆਗੂ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿਧਾਂਤ ਅੱਜ ਦੇ ਸਮੇਂ 'ਚ ਬਹੁਤ ਮਹੱਤਵਪੂਰਨ ਹਨ, ਜਦੋਂ ਭਾਸ਼ਾ ਅਤੇ ਖੇਤਰ ਦੇ ਆਧਾਰ 'ਤੇ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਸਿਆਸੀ ਗਤੀਵਿਧੀਆਂ 'ਚ ਹਿੱਸਾ ਲੈਣਾ ਲੋਕਤੰਤਰੀ ਅਧਿਕਾਰ ਹੈ ਪਰ ਸਿਆਸੀ ਵਿਰੋਧੀਆਂ ਖ਼ਿਲਾਫ਼ ਧਮਕੀਆਂ ਅਤੇ ਹਿੰਸਾ ਦੀ ਵਰਤੋਂ ਕਰਨਾ 'ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ' ਹੈ।
ਮਤੁਆ ਇਕ ਪਛੜਿਆ ਹਿੰਦੂ ਭਾਈਚਾਰਾ ਹੈ, ਜਿਸ ਦਾ ਇਕ ਹਿੱਸਾ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲਾਗੂ ਕਰਨ ਦੀ ਮੰਗ ਕਰ ਰਿਹਾ ਹੈ। ਡਿਜ਼ੀਟਲ ਮਾਧਿਅਮ ਰਾਹੀਂ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਠਾਕੁਰਨਗਰ ਦੇ ਮਾਤੁਆ ਧਰਮ ਮੇਲੇ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ,"ਸ਼੍ਰੀ ਸ਼੍ਰੀ ਹਰੀਚੰਦ ਠਾਕੁਰ ਦੀਆਂ ਸਿੱਖਿਆਵਾਂ ਅਜਿਹੇ ਸਮੇਂ ਵਿਚ ਵਧੇਰੇ ਮਹੱਤਵਪੂਰਨ ਹੋ ਜਾਂਦੀਆਂ ਹਨ ਜਦੋਂ ਅਸੀਂ ਆਪਣੇ ਹਿੱਤਾਂ ਕਾਰਨ ਹਿੰਸਾ ਅਤੇ ਭਾਸ਼ਾ ਦੇ ਆਧਾਰ 'ਤੇ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।'' ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਸਮਾਜ 'ਚ ਕਿਤੇ ਵੀ ਹਿੰਸਾ ਦੀ ਮਾਨਸਕਿਤਾ ਦਾ ਵਿਰੋਧ ਕਰਨਾ ਚਾਹੀਦਾ।