ਮੌਲਵੀ ਦੇ ਬੇਟੇ ਨੇ ਮਦਰਸੇ ''ਚ ਰਹਿ ਰਹੀ ਵਿਦਿਆਰਥਣ ਨਾਲ ਕੀਤਾ ਜਬਰ ਜ਼ਿਨਾਹ
Tuesday, May 12, 2026 - 04:24 PM (IST)
ਜੈਪੁਰ- ਰਾਜਸਥਾਨ ਦੇ ਭਿਵਾੜੀ ਜ਼ਿਲ੍ਹੇ ਦੇ ਇਕ ਮਦਰਸੇ 'ਚ 12 ਸਾਲਾ ਵਿਦਿਆਰਥਣ ਨਾਲ ਜਬਰ ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਮਦਰਸੇ ਦੇ ਮੌਲਵੀ ਦਾ ਬੇਟਾ ਹੈ। ਚੋਪਾਂਕੀ ਥਾਣੇ ਦੇ ਇੰਚਾਰਜ ਅਤੇ ਰਾਜਸਥਾਨ ਪੁਲਸ ਸੇਵਾ (ਆਰਪੀਐੱਸ) ਦੇ ਟਰੇਨੀ ਅਧਿਕਾਰੀ ਕਪਿਲ ਗੁਪਤਾ ਨੇ ਦੱਸਿਆ,''ਪੀੜਤਾ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਪੜ੍ਹਾਈ ਲਈ ਇੱਥੇ ਮਦਰਸੇ 'ਚ ਰਹਿ ਰਹੀ ਸੀ। ਦੋਸ਼ੀ ਮੌਲਵੀ ਦਾ ਬੇਟਾ ਹੈ। ਉਸ ਨੇ 2 ਮਈ ਅਤੇ 7 ਮਈ ਨੂੰ ਨਾਬਾਲਗ ਨਾਲ ਜਬਰ ਜ਼ਿਨਾਹ ਕੀਤਾ। ਜਦੋਂ ਪੀੜਤਾ ਨੇ ਵਿਰੋਧ ਕੀਤਾ ਤਾਂ ਉਸ ਨੂੰ ਧਮਕਾਇਆ ਗਿਆ।''
ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਜਿਨਸੀ ਸ਼ੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਐੱਫਆਈਆਰ ਦਰਜ ਕੀਤੀ ਗਈ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੰਗਲਵਾਰ ਨੂੰ ਪੀੜਤਾ ਦਾ ਮੈਡੀਕਲ ਪ੍ਰੀਖਣ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਫਰਾਰ ਹੈ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
